Home ਪੰਜਾਬ ਵਿਧਾਇਕ ਡਾ. ਵਿਜੈ ਸਿੰਗਲਾ ਨੇ 3 ਸਰਕਾਰੀ ਸਕੂਲਾਂ ‘ਚ ਆਧੁਨਿਕ ਕਲਾਸ ਰੂਮ...

ਵਿਧਾਇਕ ਡਾ. ਵਿਜੈ ਸਿੰਗਲਾ ਨੇ 3 ਸਰਕਾਰੀ ਸਕੂਲਾਂ ‘ਚ ਆਧੁਨਿਕ ਕਲਾਸ ਰੂਮ ਤੇ ਸਾਇੰਸ ਲੈਬ ਦਾ ਕੀਤਾ ਉਦਘਾਟਨ

0

ਮਾਨਸਾ: ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸੈਕੰਡਰੀ ਸਕੂਲ ਖਾਰਾ ਵਿਖੇ ਆਧੁਨਿਕ ਕਲਾਸ ਰੂਮ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਫਫੜੇ ਭਾਈ ਕੇ ਵਿਖੇ ਆਧੁਨਿਕ ਕਲਾਸ ਰੂਮ ਅਤੇ ਸਰਕਾਰੀ ਹਾਈ ਸਕੂਲ ਹੀਰੋਂ ਖੁਰਦ ਵਿਖੇ ਆਧੁਨਿਕ ਸਾਇੰਸ ਲੈਬ ਦਾ ਉਦਘਾਟਨ ਕੀਤਾ।

ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਇੰਨ੍ਹਾਂ ਕਾਰਜਾਂ ‘ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਲੱਖਾਂ ਰੁਪਏ ਦੀਆਂ ਗਰਾਂਟਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰੀ ਅਧਿਆਪਕਾਂ ਨੂੰ ਬਾਹਰਲੇ ਮੁਲਕਾਂ ਵਿੱਚ ਸਿਖਲਾਈ ਲੈਣ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਤੇ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਉਹਨਾਂ ਨੂੰ ਸਮੇਂ ਦਾ ਹਾਣੀ ਬਣਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਮਜ਼ਬੂਤ ਕਰਨ ਲਈ ਹਲਕੇ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਕਾਸ ਕਾਰਜ ਕਰਵਾਏ ਗਏੇ ਹਨ।

ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ, ਅਜੈਬ ਸਿੰਘ ਹਲਕਾ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਸੁਨੀਲ ਕੁਮਾਰ ਕੱਕੜ, ਮੁੱਖ ਅਧਿਆਪਕ ਭੁਪਿੰਦਰ ਸਿੰਘ ਸਿੱਧੂ ,ਲੈਕਚਰਾਰ ਹਰਪ੍ਰੀਤ ਕੌਰ, ਗੁਰਦੀਪ ਸਿੰਘ ਸਰਪੰਚ ਖਾਰਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਲਕੀਤ ਸਿੰਘ ਖਾਰਾ,ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਬਲਵੀਰ ਸਿੰਘ ਫਫੜੇ ਭਾਈ ਕੇ , ਸੁਖਵੀਰ ਸਿੰਘ, ਲੈਕਚਰਾਰ ਬਲਵੀਰ ਸਿੰਘ, ਐਸ ਐਮ ਸੀ ਚੇਅਰਮੈਨ ਵੀਰ ਬਹਾਦਰ ਹੀਰੋ ਕਲਾਂ, ਮਨਪ੍ਰੀਤ ਕੌਰ ਸਰਪੰਚ ਹੀਰੋ ਕਲਾਂ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version