Home ਪੰਜਾਬ ਵਿਧਾਇਕ ਮਨਪ੍ਰੀਤ ਸਿੰਘ ਇਆਲੀ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਹੋਏ...

ਵਿਧਾਇਕ ਮਨਪ੍ਰੀਤ ਸਿੰਘ ਇਆਲੀ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਹੋਏ ਸ਼ਾਮਲ

0

ਪੰਜਾਬ: ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਹ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਦੱਸ ਦੇਈਏ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਹਲਕਾ ਦਾਖਾ ਤੋਂ ਵਿਧਾਇਕ ਚੁਣੇ ਗਏ ਸਨ।

ਦੱਸਣਯੋਗ ਹੈ ਕਿ ਉਨ੍ਹਾਂ ਨੇ 20 ਮਈ ਨੂੰ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਨਾ ਤਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ, ਨਾ ਹੀ ਭਾਜਪਾ, ਕਾਂਗਰਸ ਜਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਗਲਾ ਫ਼ੈਸਲਾ ਪੰਥਕ ਭਾਈਚਾਰੇ ਦੀਆਂ ਭਾਵਨਾਵਾਂ ਅਨੁਸਾਰ ਲਿਆ ਜਾਵੇਗਾ ਅਤੇ ਉਹ ਪੰਥਕ ਵਿਚਾਰਧਾਰਾ ਵਾਲੀ ਪਾਰਟੀ ਵਿੱਚ ਹੀ ਸ਼ਾਮਲ ਹੋਣਗੇ।

NO COMMENTS

LEAVE A REPLY

Please enter your comment!
Please enter your name here

Exit mobile version