Homeਪੰਜਾਬਵਿਧਾਇਕ ਮਨਪ੍ਰੀਤ ਸਿੰਘ ਇਆਲੀ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਦੇ ਪੰਜਾਬ...

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਦੇ ਪੰਜਾਬ ਪਾਰਟੀ ‘ਚ ਹੋਣਗੇ ਸ਼ਾਮਲ

ਮੁੱਲਾਂਪੁਰ ਦਾਖਾ : ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨਾਲ ਜੁੜੀਆਂ ਵੱਡੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਦੇ ਪੰਜਾਬ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ‘ਚ ਵੱਡਾ ਅਹੁਦਾ ਮਿਲਣ ਦੀਆਂ ਵੀ ਚਰਚਾਵਾਂ ਹਨ।

ਦਰਅਸਲ, ਮਨਪ੍ਰੀਤ ਇਆਲੀ 2022 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਦੇ ਹੁਕਮਾਂ ਵਿੱਚ ਇਆਲੀ ਨੂੰ ਨਵੀਂ ਭਰਤੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਇਸ ਭਰਤੀ ਤੋਂ ਬਾਅਦ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਗਠਨ ਕੀਤਾ ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਰੀਬ ਦੋ ਹਫ਼ਤੇ ਪਹਿਲਾਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਇਆਲੀ ਨੂੰ ਮਿਲੇ ਸਨ, ਜਿਸ ਤੋਂ ਬਾਅਦ ਇਆਲੀ ਦੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ।

ਹੁਣ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਨਪ੍ਰੀਤ ਇਆਲੀ ਭਲਕੇ ਹੀ ਅਕਾਲੀ ਦਲ ਪੰਜਾਬ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਮਨਪ੍ਰੀਤ ਇਆਲੀ ਨੂੰ ਪਾਰਟੀ ‘ਚ ਕੋਈ ਵੱਡੀ ਜ਼ਿੰਮੇਵਾਰੀ ਮਿਲਣ ਦੀ ਵੀ ਚਰਚਾ ਹੈ ਕਿਉਂਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ ‘ਚ ਹਨ ਅਤੇ ਉਨ੍ਹਾਂ ਦੀ ਗੈਰ-ਹਾਜ਼ਰੀ ‘ਚ ਪਾਰਟੀ ਇਆਲੀ ਨੂੰ ਕੋਈ ਅਹਿਮ ਅਹੁਦਾ ਦੇ ਸਕਦੀ ਹੈ, ਤਾਂ ਜੋ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਸਕਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments