Home ਪੰਜਾਬ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 46 ‘ਚ ਨਵੀਂ...

ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 46 ‘ਚ ਨਵੀਂ ਬਣਨ ਵਾਲੀ ਗਲੀ ਦਾ ਰੱਖਿਆ ਨੀਂਹ ਪੱਥਰ

0

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦੇ ਚੱਲ ਰਹੇ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਵਾਰਡ ਨੰਬਰ 46 ਵਿੱਚ ਲੋਕਾਂ ਦੀ ਮੰਗ ਪੂਰੀ ਕਰਦਿਆਂ ਨਵੀਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਦੇ ਨਿਰਮਾਣ ਕਾਰਜ ਹੋਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ। ਸ਼ਹਿਰ ਦੀਆਂ ਵੱਖ-ਵੱਖ ਸਖ਼ਸੀਅਤਾਂ ਦੀ ਮੌਜੂਦਗੀ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪਰੰਤ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਕਾਰਜ ਤੇਜ਼ਗਤੀ ਨਾਲ ਜਾਰੀ ਹਨ ਅਤੇ ਵਿਕਾਸ ਪੱਖੋਂ ਬਟਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਾ ਰਹਿਣ ਦਿੱਤੀ ਜਾਵੇਗੀ ਅਤੇ ਉਹ ਦਿਨ ਰਾਤ ਬਟਾਲਾ ਦੇ ਵਿਕਾਸ ਅਤੇ ਲੋਕਾਂ ਦੀ ਮੁਸ਼ਕਿਲਾਂ ਦਾ ਹੱਲ ਕਰਨ ਲਈ 24 ਘੰਟੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਾ ਕਰਨ ਤੋਂ ਇਲਾਵਾ ਚੌਂਕਾਂ ਨੂੰ ਚੌੜਿਆ ਕੀਤਾ ਗਿਆ ਹੈ। ਖੂਬਸੂਰਤ ਪਾਰਕ ਉਸਾਰੇ ਗਏ ਹਨ। ਸੜਕਾਂ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਬੇ ਹਟਾਏ ਗਏ ਹਨ।ਇਸ ਤੋਂ ਇਲਾਵਾ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਸਮੇਤ ਵਿਧਾਨ ਸਭਾ ਹਲਕਾ ਬਟਾਲਾ ਵਿੱਚ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਨਿਰੰਤਰ ਵਿਕਾਸ ਕਾਰਜ ਜਾਰੀ ਹਨ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਵਿੱਚ ਕਿਸੇ ਪ੍ਰਾਕਰ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਕਾਸ ਕੰਮ ਗੁਣਵੱਤਾ ਭਰਪੂਰ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਸਖ਼ਤ ਸਬਦਾਂ ਵਿੱਚ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version