Homeਹਰਿਆਣਾਹਰਿਆਣਾ ਦੇ ਨੂਹ ਜ਼ਿਲ੍ਹੇਂ 'ਚ ਸੰਭਾਵਿਤ ਗੜਬੜੀ ਦੇ ਕਾਰਨ 24 ਘੰਟਿਆਂ ਲਈ...

ਹਰਿਆਣਾ ਦੇ ਨੂਹ ਜ਼ਿਲ੍ਹੇਂ ‘ਚ ਸੰਭਾਵਿਤ ਗੜਬੜੀ ਦੇ ਕਾਰਨ 24 ਘੰਟਿਆਂ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ ‘ਤੇ ਲਗਾਈ ਪਾਬੰਦੀ

ਨੂਹ : ਹਰਿਆਣਾ ਸਰਕਾਰ ਨੇ ਨੂਹ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸੰਭਾਵਿਤ ਗੜਬੜੀ ਦੇ ਕਾਰਨ 24 ਘੰਟਿਆਂ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ ‘ਤੇ ਅਸਥਾਈ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ।  ਇਹ ਕਦਮ ਬ੍ਰਜ ਮੰਡਲ ਜਲਭਿਸ਼ੇਕ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਦੋ ਸਾਲ ਪਹਿਲਾਂ, ਇਸੇ ਯਾਤਰਾ ਦੌਰਾਨ ਇਲਾਕੇ ਵਿੱਚ ਫਿਰਕੂ ਹਿੰਸਾ ਭੜਕ ਗਈ ਸੀ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਪੁਲਿਸ ਵਾਲੇ ਜ਼ਖਮੀ ਹੋ ਗਏ ਸਨ। ਇਹ ਪਾਬੰਦੀ  ਬੀਤੀ ਦੇਰ ਰਾਤ 11:00 ਵਜੇ ਤੋਂ ਅੱਜ 14 ਜੁਲਾਈ ਨੂੰ ਰਾਤ 11:00 ਵਜੇ ਤੱਕ ਲਾਗੂ ਰਹੇਗੀ। ਇਸ ਸਮੇਂ ਦੌਰਾਨ, 2G, 3G, 4G, 5G, CDMA, GPRS ਨੈੱਟਵਰਕ, ਡੋਂਗਲ ਕਨੈਕਸ਼ਨ ਅਤੇ ਬਲਕ SMS ਸੇਵਾਵਾਂ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ‘ਤੇ ਚੱਲਣ ਵਾਲੀਆਂ ਮੋਬਾਈਲ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।

ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਵੱਲੋਂ ਜਾਰੀ ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ ਨੂਹ ਜ਼ਿਲ੍ਹੇ ਵਿੱਚ ਜਨਤਕ ਸਹੂਲਤਾਂ ਨੂੰ ਨੁਕਸਾਨ, ਅਫਵਾਹਾਂ ਫੈਲਣ ਅਤੇ ਕਾਨੂੰਨ ਵਿਵਸਥਾ ਦੀ ਸੰਭਾਵਿਤ ਵਿਘਨ ਨੂੰ ਰੋਕਣ ਲਈ ਇਹ ਫ਼ੈਸਲਾ ਜ਼ਰੂਰੀ ਹੋ ਗਿਆ ਸੀ। ਪ੍ਰਸ਼ਾਸਨ ਨੂੰ ਇਨਪੁਟ ਮਿਲੇ ਹਨ ਕਿ ਕੁਝ ਸਮਾਜ ਵਿਰੋਧੀ ਤੱਤ ਵਟਸਐਪ, ਫੇਸਬੁੱਕ, ਟਵਿੱਟਰ ਆਦਿ ਵਰਗੇ ਸੋਸ਼ਲ ਮੀਡੀਆ ਰਾਹੀਂ ਗਲਤ ਜਾਣਕਾਰੀ ਅਤੇ ਭੜਕਾਊ ਸੰਦੇਸ਼ ਫੈਲਾ ਸਕਦੇ ਹਨ, ਜਿਸ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਫੈਸਲੇ ਦੌਰਾਨ, ਵੌਇਸ ਕਾਲਾਂ, ਨਿੱਜੀ ਐਸ.ਐਮ.ਐਸ, ਮੋਬਾਈਲ ਰੀਚਾਰਜ, ਬੈਂਕਿੰਗ ਸੇਵਾਵਾਂ ਦੇ ਨਾਲ-ਨਾਲ ਬ੍ਰਾਡਬੈਂਡ ਅਤੇ ਲੀਜ਼ਡ ਲਾਈਨ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਇੰਟਰਨੈਟ ਸੇਵਾਵਾਂ ਚਾਲੂ ਰਹਿਣਗੀਆਂ ਤਾਂ ਜੋ ਨਾਗਰਿਕਾਂ ਦੀਆਂ ਜ਼ਰੂਰੀ ਜ਼ਰੂਰਤਾਂ ਅਤੇ ਵਿੱਤੀ ਗਤੀਵਿਧੀਆਂ ਪ੍ਰਭਾਵਿਤ ਨਾ ਹੋਣ।

ਸਰਕਾਰ ਨੇ ਸਾਰੇ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਨੂੰ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ, ਇਹ ਚੇਤਾਵਨੀ ਦਿੱਤੀ ਗਈ ਹੈ ਕਿ ਆਈ.ਟੀ ਐਕਟ ਅਤੇ ਹੋਰ ਕਾਨੂੰਨੀ ਵਿਵਸਥਾਵਾਂ ਤਹਿਤ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments