Homeਪੰਜਾਬਮੋਗਾ ਦੇ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜਾਰੀ ਕੀਤੇ...

ਮੋਗਾ ਦੇ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜਾਰੀ ਕੀਤੇ ਸ਼ਖ਼ਤ ਆਦੇਸ਼

ਮੋਗਾ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਐਕਟ 2023 ਦੀ ਧਾਰਾ-163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੋਗਾ ਜ਼ਿਲ੍ਹੇ ਦੇ ਧਰਮਕੋਟ ਉਪ-ਮੰਡਲ ਵਿੱਚ ਸਰਕਾਰ ਦੁਆਰਾ ਮਨਜ਼ੂਰ ਖਾਣਾਂ ਤੋਂ ਇਲਾਵਾ, ਸਤਲੁਜ ਦਰਿਆ ਦੇ 500 ਮੀਟਰ ਦੇ ਘੇਰੇ ਵਿੱਚ ਅਤੇ ਦਰਿਆ ਦੇ ਬੰਨ੍ਹ ਤੋਂ ਬਾਹਰ ਰੇਤ ਅਤੇ ਮਿੱਟੀ ਕੱਢਣ ਵਿੱਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਜਿਵੇਂ ਜੇ.ਸੀ.ਬੀ. ਮਸ਼ੀਨ, ਪੋਕਲੇਨ ਮਸ਼ੀਨ, ਟਰੱਕ ਅਤੇ ਟਰਾਲੀ ਆਦਿ ਲਿਆਉਣ ’ਤੇ ਪਾਬੰਦੀ ਲਾ ਦਿੱਤੀ ਹੈ।

ਇਹ ਹੁਕਮ ਖੇਤਾਂ ਵਿੱਚੋਂ ਮਿੱਟੀ ਕੱਢਣ ਲਈ ਸਰਕਾਰ ਦੁਆਰਾ ਜਾਰੀ ਹਦਾਇਤਾਂ ‘ਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਮੈਜਿਸਟਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਸਤਲੁਜ ਦਰਿਆ ਅਤੇ ਉਸਦੇ ਆਸ-ਪਾਸ ਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਰੇਤ ਅਤੇ ਮਿੱਟੀ ਦੀ ਗੈਰ-ਕਾਨੂੰਨੀ ਨਿਕਾਸੀ ਦਰਿਆ ਦੇ ਬੰਨ੍ਹਾਂ ਅਤੇ ਪੁਲਾਂ ਲਈ ਖ਼ਤਰਾ ਹੈ ਅਤੇ ਇਸ ਨਾਲ ਜਾਨ-ਮਾਲ ਦਾ ਨੁਕਸਾਨ ਵੀ ਹੋ ਸਕਦਾ ਹੈ। ਇਹ ਹੁਕਮ 31 ਦਸੰਬਰ, 2025 ਤੱਕ ਲਾਗੂ ਰਹਿਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments