Homeਪੰਜਾਬਮੋਗਾ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੀਆਂ ਸ਼ਖ਼ਤ ਹਦਾਇਤਾਂ

ਮੋਗਾ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੀਆਂ ਸ਼ਖ਼ਤ ਹਦਾਇਤਾਂ

ਮੋਗਾ : ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀਆਂ ਹਦਾਇਤਾਂ ਅਤੇ ਆਰ.ਟੀ.ਓ. ਮੋਗਾ ਸਤਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਸਰਬਉੱਚ ਤਰਜੀਹ ਦਿੰਦਿਆਂ ਜ਼ਿਲ੍ਹੇ ਵਿੱਚ ਸਕੂਲੀ ਵਾਹਨਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

ਇਸ ਅਭਿਆਨ ਦੇ ਤਹਿਤ, ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ (ਏ.ਆਰ.ਟੀ.ਓ.) ਸ਼ਮਿੰਦਰ ਸਿੰਘ ਮਾਨ ਨੇ ਵੱਖ-ਵੱਖ ਸਕੂਲੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਜਾਂਚ ਦੇ ਦੌਰਾਨ, ਸਕੂਲ ਬੱਸਾਂ ਅਤੇ ਹੋਰ ਵਾਹਨਾਂ ਦੇ ਜ਼ਰੂਰੀ ਦਸਤਾਵੇਜ਼, ਫਿਟਨੈਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅਤੇ ਡਰਾਈਵਰਾਂ ਦੇ ਡਰਾਈਵਿੰਗ ਲਾਇਸੈਂਸ ਅਤੇ ਤਜਰਬੇ ਦੀ ਜਾਂਚ ਕੀਤੀ ਗਈ।

ਇਸ ਤੋਂ ਇਲਾਵਾ, ਵਾਹਨਾਂ ਵਿੱਚ ਉਪਲਬਧ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਐਮਰਜੈਂਸੀ ਐਗਜ਼ਿਟ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ ਅਤੇ ਜੀਪੀਐਸ ਸਮੇਤ ਸਾਰੇ ਸੁਰੱਖਿਆ ਮਾਪਦੰਡਾਂ ਦਾ ਵੀ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ, ਸਕੂਲੀ ਵਾਹਨਾਂ ਦੀ ਜਾਂਚ ਦੀ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ, ਤਾਂ ਜੋ ਹਰ ਵਿਦਿਆਰਥੀ ਸੁਰੱਖਿਅਤ ਢੰਗ ਨਾਲ ਸਕੂਲ ਆ ਅਤੇ ਜਾ ਸਕੇ।  ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸਕੂਲ ਵਾਹਨ ਵਿੱਚ ਸੁਰੱਖਿਆ ਨਿਯਮਾਂ ਦੀ ਉਲੰਘਣਾ ਦਿਖਾਈ ਦੇਵੇ, ਤਾਂ ਇਸ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਕਰੋ।।

ਏ.ਆਰ.ਟੀ.ਓ. ਸ਼ਮਿੰਦਰ ਸਿੰਘ ਮਾਨ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਕੂਲ ਪ੍ਰਬੰਧਨ ਅਤੇ ਵਾਹਨ ਚਾਲਕਾਂ ਨੂੰ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਵਾਹਨਾਂ ਨੂੰ ਹਰ ਸਮੇਂ ਤਕਨੀਕੀ ਤੌਰ ‘ਤੇ ਸੁਰੱਖਿਅਤ ਹਾਲਤ ਵਿੱਚ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੋਟਰ ਵਾਹਨ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾਟਾ ਐਂਟਰੀ ਆਪਰੇਟਰ ਮਨਪ੍ਰੀਤ ਸਿੰਘ ਜ਼ੀਰਾ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments