Home ਖੇਡਾਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, 4 ਨਵੰਬਰ ਨੂੰ...

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, 4 ਨਵੰਬਰ ਨੂੰ ਸੈਮੀਫਾਈਨਲ

0

ਮੋਹਾਲੀ: ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਲੀਗ ਮੁਕਾਬਲੇ ਜਲੰਧਰ ਵਿੱਚ ਸਫਲਤਾਪੂਰਵਕ ਮੁਕੰਮਲ ਹੋਣ ਤੋਂ ਬਾਅਦ ਹੁਣ ਨਾਕਆਊਟ ਮੈਚਾਂ ਲਈ ਮੋਹਾਲੀ ਤਿਆਰ ਹੈ। 4 ਨਵੰਬਰ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਦੋ ਸੈਮੀਫਾਈਨਲ ਅਤੇ ਪੰਜਵੀਂ ਪੁਜ਼ੀਸ਼ਨ ਲਈ ਮੁਕਾਬਲਾ ਖੇਡਿਆ ਜਾਵੇਗਾ। ਇਸ ਸਟੇਡੀਅਮ ਵਿੱਚ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਮੈਚ ਹੋਵੇਗਾ।

ਦਿਨ ਦਾ ਪਹਿਲਾ ਮੈਚ ਦੁਪਹਿਰ 2 ਵਜੇ ਚੀਨ ਅਤੇ ਬੰਗਲਾਦੇਸ਼ ਵਿਚਾਲੇ ਪੰਜਵੀਂ ਪੁਜ਼ੀਸ਼ਨ ਲਈ ਖੇਡਿਆ ਜਾਵੇਗਾ। ਪਹਿਲੇ ਸੈਮੀਫਾਈਨਲ ਵਿੱਚ ਜਾਪਾਨ ਅਤੇ ਮਲੇਸ਼ੀਆ ਆਹਮੋ-ਸਾਹਮਣੇ ਹੋਣਗੇ, ਜਦਕਿ ਸ਼ਾਮ 7 ਵਜੇ ਦੂਜੇ ਸੈਮੀਫਾਈਨਲ ਵਿੱਚ ਭਾਰਤ ਦਾ ਮੁਕਾਬਲਾ ਦੱਖਣੀ ਕੋਰੀਆ ਨਾਲ ਹੋਵੇਗਾ। ਸੈਮੀਫਾਈਨਲ ਜਿੱਤਣ ਵਾਲੀਆਂ ਟੀਮਾਂ 5 ਨਵੰਬਰ ਨੂੰ ਹੋਣ ਵਾਲੇ ਫਾਈਨਲ ਵਿੱਚ ਪਹੁੰਚਣਗੀਆਂ, ਜਦਕਿ ਹਾਰਨ ਵਾਲੀਆਂ ਟੀਮਾਂ ਕਾਂਸੀ ਦੇ ਤਮਗੇ ਲਈ ਖੇਡਣਗੀਆਂ।

ਲੀਗ ਪੜਾਅ ਵਿੱਚ ਭਾਰਤ ਪੰਜੇ ਮੈਚ ਜਿੱਤ ਕੇ ਪਹਿਲੇ ਸਥਾਨ ’ਤੇ ਰਿਹਾ। ਜਾਪਾਨ ਦੂਜੇ, ਮਲੇਸ਼ੀਆ ਤੀਜੇ, ਦੱਖਣੀ ਕੋਰੀਆ ਚੌਥੇ, ਚੀਨ ਪੰਜਵੇਂ ਅਤੇ ਬੰਗਲਾਦੇਸ਼ ਛੇਵੇਂ ਸਥਾਨ ’ਤੇ ਰਿਹਾ। ਭਾਰਤ ਨੇ ਹੁਣ ਤੱਕ ਟੂਰਨਾਮੈਂਟ ਵਿੱਚ ਸਭ ਤੋਂ ਵੱਧ 34 ਗੋਲ ਕੀਤੇ ਹਨ। ਕਪਤਾਨ ਹਰਮਨਪ੍ਰੀਤ ਸਿੰਘ 9 ਗੋਲਾਂ ਨਾਲ ਟਾਪ ਸਕੋਰਰ ਹੈ। ਮਲੇਸ਼ੀਆ ਦੇ ਅਬੂ ਕਮਲ ਅਜ਼ਰਾਈ ਨੇ ਪੰਜ ਗੋਲ ਕੀਤੇ ਹਨ।

ਟੂਰਨਾਮੈਂਟ ਦੇ ਇਤਿਹਾਸ ਵਿੱਚ ਭਾਰਤ ਛੇ ਵਾਰ ਫਾਈਨਲ ਖੇਡ ਚੁੱਕਾ ਹੈ ਅਤੇ ਪੰਜ ਵਾਰ ਖਿਤਾਬ ਜਿੱਤਿਆ ਹੈ। ਇਸ ਵਾਰ ਵੀ ਭਾਰਤੀ ਟੀਮ ਆਪਣੀ ਜੇਤੂ ਲੈਅ ਬਰਕਰਾਰ ਰੱਖਦਿਆਂ ਫਾਈਨਲ ਵਿੱਚ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕਰੇਗੀ। ਟੂਰਨਾਮੈਂਟ ਦਾ ਫਾਈਨਲ 5 ਨਵੰਬਰ ਨੂੰ ਮੋਹਾਲੀ ਵਿੱਚ ਖੇਡਿਆ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version