Homeਪੰਜਾਬਮੋਹਾਲੀ ਦੇ ਸਕੂਲਾਂ ਦੇ ਨਾਲ-ਨਾਲ ਫੋਰਟਿਸ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ...

ਮੋਹਾਲੀ ਦੇ ਸਕੂਲਾਂ ਦੇ ਨਾਲ-ਨਾਲ ਫੋਰਟਿਸ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬ: ਪੰਜਾਬ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਆਈ ਹੈ । ਇਸ ਵਾਰ, ਈ-ਮੇਲ ਵਿੱਚ ਮੋਹਾਲੀ ਦੇ ਸਕੂਲਾਂ ਦੇ ਨਾਲ-ਨਾਲ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਅੱਜ ਮੰਗਲਵਾਰ ਸਵੇਰੇ 8:30 ਵਜੇ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ । ਸਾਵਧਾਨੀ ਵਜੋਂ , ਕਈ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ।

ਰਿਪੋਰਟਾਂ ਅਨੁਸਾਰ, ਧਮਕੀ ਵਿੱਚ ਫੋਰਟਿਸ ਹਸਪਤਾਲ, ਮੋਹਾਲੀ ਦਾ ਵੀ ਜ਼ਿਕਰ ਹੈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਥਿਤ ਤੌਰ ‘ਤੇ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਦਾ ਨਾਮ ਆਉਂਦਿਆਂ ਹੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਅਤੇ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਇਸ ਧਮਕੀ ਭਰੇ ਮੇਲ ਵਿੱਚ ਸਵੇਰੇ 11 ਵਜੇ ਫੋਰਟਿਸ ਹਸਪਤਾਲ ਅਤੇ ਸਕੂਲਾਂ ਵਿੱਚ ਬੰਬ ਬਲਾਸਟ ਕਰਨ ਦੀ ਗੱਲ ਲਿਖੀ ਗਈ ਹੈ ।

ਈ-ਮੇਲ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਗਵੰਤ ਮਾਨ ਦੀ ਲਾਸ਼ ਫੋਰਟਿਸ ਵਿਚੋਂ ਹੀ ਕੱਢਾਗੇਂ। ਇਸ ਦੇ ਨਾਲ ਹੀ ਖਾਲਿਸਤਾਨ ਜਨਮਤ ਅਤੇ ਝੂਠੇ ਪੁਲਿਸ ਮੁਕਾਬਲੇ ਦਾ ਬਦਲਾ ਲੈਣ ਦੀ ਗੱਲ ਵੀ ਕਹੀ ਗਈ ਹੈ । ਜਾਂਚ ਏਜੰਸੀਆਂ ਇਸ ਸਮੇਂ ਈ-ਮੇਲ ਦੇ ਸਰੋਤ ਦੀ ਜਾਂਚ ਕਰ ਰਹੀਆਂ ਹਨ। ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਪੂਰੇ ਖੇਤਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਅਧਿਕਾਰੀਆਂ ਨੇ ਲੋਕਾਂ ਨੂੰ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments