ਨਵੀਂ ਦਿੱਲੀ : ਇਸ ਸਾਲ ਮਾਨਸੂਨ ਨੇ ਦੇਸ਼ ਭਰ ਵਿੱਚ ਤਬਾਹੀ ਮਚਾਈ ਹੈ, ਜਿਸ ਕਾਰਨ ਕਈ ਰਾਜਾਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਸਤੰਬਰ ਦੇ ਪਹਿਲੇ ਹਫ਼ਤੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਹਰ ਥਾਂ ‘ਤੇ ਤੇਜ਼ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।
ਰਾਜਸਥਾਨ, ਦਿੱਲੀ ਅਤੇ ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ
➤ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਹਫ਼ਤਿਆਂ ਤੱਕ ਰਾਜਸਥਾਨ ਵਿੱਚ ਮਾਨਸੂਨ ਸਰਗਰਮ ਰਹੇਗਾ। ਅੱਜ, 37 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਬਾਂਸਵਾੜਾ, ਭਰਤਪੁਰ, ਕੋਟਾ ਅਤੇ ਉਦੈਪੁਰ ਵਰਗੇ ਜ਼ਿਲ੍ਹੇ ਸ਼ਾਮਿਲ ਹਨ ।
➤ ਅਗਸਤ ਦੇ ਆਖਰੀ ਦਿਨ ਦਿੱਲੀ-ਐਨ.ਸੀ.ਆਰ. ਵਿੱਚ ਵੀ ਭਾਰੀ ਮੀਂਹ ਦਾ ਅਲ਼ਰਟ ਹੈ ਅਤੇ ਸਤੰਬਰ ਦੇ ਪਹਿਲੇ ਹਫ਼ਤੇ ਵੀ ਭਾਰੀ ਮੀਂਹ ਪੈਣ ਦੀ ਉਮੀਦ ਹੈ।
➤ ਇੱਥੇ, ਮਾਨਸੂਨ ਟਰਫ ਅਤੇ ਚੱਕਰਵਾਤੀ ਸਰਕੂਲੇਸ਼ਨ ਕਾਰਨ ਭਾਰੀ ਬਾਰਿਸ਼ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ ਭੋਪਾਲ, ਇੰਦੌਰ, ਉਜੈਨ ਅਤੇ ਜਬਲਪੁਰ ਵਰਗੇ ਡਿਵੀਜ਼ਨਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਪਹਾੜਾਂ ਅਤੇ ਬਿਹਾਰ ਵਿੱਚ ਵੀ ਖ਼ਤਰਾ
➤ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਉੱਤਰਾਖੰਡ ਲਈ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਉੱਤਰਕਾਸ਼ੀ, ਦੇਹਰਾਦੂਨ, ਬਾਗੇਸ਼ਵਰ, ਰੁਦਰਪ੍ਰਯਾਗ ਅਤੇ ਚਮੋਲੀ ਵਰਗੇ ਜ਼ਿਲ੍ਹਿਆਂ ਵਿੱਚ ਜ਼ਮੀਨ ਖਿਸਕਣ ਦਾ ਵੀ ਖ਼ਤਰਾ ਹੈ ਅਤੇ ਇੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
➤ ਰਾਜ ਵਿੱਚ 4 ਸਤੰਬਰ ਤੱਕ ਮੀਂਹ ਅਤੇ ਗਰਜ-ਤੂਫਾਨ ਦੀ ਸੰਭਾਵਨਾ ਹੈ। ਪੱਛਮੀ ਚੰਪਾਰਨ, ਪੂਰਬੀ ਚੰਪਾਰਨ, ਪਟਨਾ, ਗਯਾ, ਔਰੰਗਾਬਾਦ ਸਮੇਤ ਕਈ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਆਈਐਮਡੀ ਨੇ ਲੋਕਾਂ ਨੂੰ ਗਰਜ-ਤੂਫਾਨ ਦੌਰਾਨ ਖੁੱਲ੍ਹੇ ਵਿੱਚ ਅਤੇ ਦਰੱਖਤਾਂ ਹੇਠ ਨਾ ਰਹਿਣ ਦੀ ਸਲਾਹ ਦਿੱਤੀ ਹੈ।
ਇਸ ਭਾਰੀ ਮੀਂਹ ਕਾਰਨ ਨਦੀਆਂ, ਝੀਲਾਂ ਅਤੇ ਡੈਮਾਂ ਦਾ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜਿਸ ਨਾਲ ਹੜ੍ਹਾਂ ਦਾ ਖ਼ਤਰਾ ਵਧ ਰਿਹਾ ਹੈ। ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।











