Home ਪੰਜਾਬ ਬਾਈਕ ਸਵਾਰ ਨੌਜਵਾਨਾਂ ਨੇ ਫਾਰਚੂਨਰ ਸਵਾਰ ਲੋਕਾਂ ‘ਤੇ ਚਲਾਈਆਂ ਤਾਬੜ-ਤੋੜ ਗੋਲੀਆਂ

ਬਾਈਕ ਸਵਾਰ ਨੌਜਵਾਨਾਂ ਨੇ ਫਾਰਚੂਨਰ ਸਵਾਰ ਲੋਕਾਂ ‘ਤੇ ਚਲਾਈਆਂ ਤਾਬੜ-ਤੋੜ ਗੋਲੀਆਂ

0

ਅਬੋਹਰ: ਅਬੋਹਰ ਦੇ ਕਾਲਜ ਰੋਡ ‘ਤੇ ਦਿਨ ਦਿਹਾੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਬਾਈਕ ਸਵਾਰ ਨੌਜਵਾਨਾਂ ਨੇ ਫਾਰਚੂਨਰ ਸਵਾਰ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ ਪਰ ਲੋਕਾਂ ‘ਚ ਡਰ ਪਾਇਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਅਬੋਹਰ ਦੇ ਡੀ.ਐਸ.ਪੀ. ਹਰੀਸ਼ ਕੁਮਾਰ ਅਤੇ ਥਾਣਾ ਨੰਬਰ ਦੋ ਦੀ ਪੁਲਿਸ ਤੁਰੰਤ ਮੌਕੇ ’ਤੇ ਪੁੱਜੀ ਅਤੇ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਆਸ-ਪਾਸ ਦੀਆਂ ਦੁਕਾਨਾਂ ’ਤੇ ਲੱਗੇ ਕੈਮਰਿਆਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ। ਇੱਥੇ ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਮੌਕੇ ‘ਤੇ 3 ਖਾਲੀ ਰੌਂਦ ਵੀ ਮਿਲੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਹਰੀਸ਼ ਕੁਮਾਰ ਨੇ ਦੱਸਿਆ ਕਿ ਅੱਜ ਦੁਪਹਿਰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਾਲਜ ਰੋਡ ’ਤੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ, ਜਿਸ ’ਤੇ ਉਨ੍ਹਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਖੁਸ਼ਦੀਪ ਸਿੰਘ ਅਤੇ ਪਰਵਿੰਦਰ ਸਿੰਘ ਦੋਵੇਂ ਵਾਸੀ ਬਹਾਵਾਲਾ ਫਾਰਚੂਨਰ ਕਾਰ ‘ਚ ਡੀ.ਏ.ਵੀ ਕਾਲਜ ਤੋਂ ਆ ਰਹੇ ਸਨ ਤਾਂ ਕੁਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ । ਡੀ.ਐਸ.ਪੀ. ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਆਸ-ਪਾਸ ਲੱਗੇ ਕੈਮਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version