Homeਪੰਜਾਬਡੀ.ਸੀ. ਦੀ ਅਗਵਾਈ ਹੇਠ ਰੈੱਡ ਕਰਾਸ ਤੇ ਇੰਡੀਅਨ ਆਇਲ ਵਿਚਕਾਰ ਐਮ.ਓ.ਯੂ. ਸਾਈਨ

ਡੀ.ਸੀ. ਦੀ ਅਗਵਾਈ ਹੇਠ ਰੈੱਡ ਕਰਾਸ ਤੇ ਇੰਡੀਅਨ ਆਇਲ ਵਿਚਕਾਰ ਐਮ.ਓ.ਯੂ. ਸਾਈਨ

ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਅੱਜ ਸਕੱਤਰ, ਰੈੱਡ ਕਰਾਸ ਪਟਿਆਲਾ ਅਤੇ ਜਨਰਲ ਮੈਨੇਜਰ, ਇੰਡੀਅਨ ਆਇਲ ਵੱਲੋਂ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਈਨ ਕੀਤਾ ਗਿਆ। ਇਸ ਸਮਝੌਤੇ ਤਹਿਤ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕਰਵਾਏ ਜਾਣਗੇ, ਜਿਨ੍ਹਾਂ ਦੇ ਨਾਲ ਚੇਨ ਲਿੰਕ ਫੈਂਸਿੰਗ ਵੀ ਲਗਾਈ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰੀਤ ਜੌਹਲ, ਪੀ.ਆਈ.ਐੱਸ. ਦੇ ਡਾਇਰੈਕਟਰ ਟ੍ਰੇਨਿੰਗ ਜੀਵਨਜੋਤ ਸਿੰਘ ਤੇਜਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਇਸ ਸਮਝੌਤੇ ਤਹਿਤ ਰੈੱਡ ਕਰਾਸ ਵੱਲੋਂ ਪੋਲੋ ਗਰਾਊਂਡ ਪਟਿਆਲਾ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕਰਵਾ ਕੇ ਮੁਹੱਈਆ ਕਰਵਾਏ ਜਾਣਗੇ। ਇਹ ਪਹਿਲ ਸ਼ਹਿਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹੈ।

ਇਨ੍ਹਾਂ ਕੋਰਟਾਂ ਦੇ ਤਿਆਰ ਹੋਣ ਨਾਲ ਬਾਸਕਟਬਾਲ ਖਿਡਾਰੀਆਂ ਨੂੰ ਅਭਿਆਸ ਅਤੇ ਖੇਡ ਗਤੀਵਿਧੀਆਂ ਲਈ ਬਿਹਤਰ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਢੁਕਵਾਂ ਮਾਹੌਲ ਮਿਲੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments