Home ਦੇਸ਼ ਮਹਾਰਾਸ਼ਟਰ ਦੇ ਬੀਚ ’ਤੇ ਮਾਤਮ, 8 ਵਿਦਿਆਰਥੀਆਂ ਦੀ ਮੌਤ

ਮਹਾਰਾਸ਼ਟਰ ਦੇ ਬੀਚ ’ਤੇ ਮਾਤਮ, 8 ਵਿਦਿਆਰਥੀਆਂ ਦੀ ਮੌਤ

0

ਰਾਏਗੜ੍ਹ: ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਦਿਵੇਗਰ ਬੀਚ ’ਤੇ ਬੀਤੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਪੁਣੇ ਦੇ ਅਲਾਂਦੀ ਤੋਂ ਘੁੰਮਣ ਆਏ ਵਿਦਿਆਰਥੀਆਂ ਦੇ ਇੱਕ ਸਮੂਹ ਵਿੱਚੋਂ 8 ਨੌਜਵਾਨ ਸਮੁੰਦਰ ਵਿੱਚ ਡੁੱਬ ਗਏ। ਬਚਾਅ ਟੀਮਾਂ ਅਤੇ ਸਥਾਨਕ ਲੋਕਾਂ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਸਾਰੇ ਵਿਦਿਆਰਥੀਆਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚ ਸਕੀ।

ਮੁੱਢਲੀ ਜਾਣਕਾਰੀ ਮੁਤਾਬਕ ਵਿਦਿਆਰਥੀ ਸਮੁੰਦਰ ਵਿੱਚ ਤੈਰਾਕੀ ਕਰਨ ਲਈ ਉਤਰੇ ਸਨ। ਇਸੇ ਦੌਰਾਨ ਅਚਾਨਕ ਤੇਜ਼ ਲਹਿਰਾਂ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਉਹ ਡੂੰਘੇ ਪਾਣੀ ਵੱਲ ਚਲੇ ਗਏ ਅਤੇ ਮੁਸ਼ਕਲ ਵਿੱਚ ਫਸ ਗਏ।

42 ਵਿਦਿਆਰਥੀਆਂ ਦਾ ਸਮੂਹ ਆਇਆ ਸੀ ਦਿਵੇਗਰ

ਦੱਸਿਆ ਜਾ ਰਿਹਾ ਹੈ ਕਿ ਅਲਾਂਦੀ ਸਥਿਤ ਵਿਨਰਜ਼ ਅਕੈਡਮੀ ਦੇ ਕਰੀਬ 42 ਵਿਦਿਆਰਥੀ ਦਿਵੇਗਰ ਦੀ ਯਾਤਰਾ ’ਤੇ ਆਏ ਸਨ। ਇਹ ਵਿਦਿਆਰਥੀ 11ਵੀਂ ਅਤੇ 12ਵੀਂ ਜਮਾਤ ਨਾਲ ਸਬੰਧਤ ਦੱਸੇ ਜਾ ਰਹੇ ਹਨ।

ਇਸ ਦੌਰਾਨ ਸਮੂਹ ਵਿੱਚੋਂ 8 ਵਿਦਿਆਰਥੀ ਸਮੁੰਦਰ ਵਿੱਚ ਤੈਰਾਕੀ ਕਰਨ ਲਈ ਚਲੇ ਗਏ। ਪਾਣੀ ਵਿੱਚ ਜਾਣ ਤੋਂ ਕੁਝ ਸਮੇਂ ਬਾਅਦ ਹੀ ਉਹ ਤੇਜ਼ ਧਾਰਾ ਦੀ ਲਪੇਟ ਵਿੱਚ ਆ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਮਦਦ ਲਈ ਰੌਲਾ ਪਾਇਆ ਅਤੇ ਬਚਾਅ ਕਾਰਜ ਸ਼ੁਰੂ ਕੀਤਾ।

ਸਥਾਨਕ ਲੋਕਾਂ ਅਤੇ ਵਾਟਰ ਸਪੋਰਟਸ ਟੀਮ ਨੇ ਚਲਾਇਆ ਸਰਚ ਆਪ੍ਰੇਸ਼ਨ

ਹਾਦਸੇ ਤੋਂ ਬਾਅਦ ਮਹਾਕਾਲੀ ਵਾਟਰ ਸਪੋਰਟਸ ਦੇ ਕਰਮਚਾਰੀਆਂ, ਸਥਾਨਕ ਨਿਵਾਸੀਆਂ ਅਤੇ ਹੋਰ ਲੋਕਾਂ ਨੇ ਮਿਲ ਕੇ ਸਮੁੰਦਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਸਾਰੇ 8 ਵਿਦਿਆਰਥੀਆਂ ਨੂੰ ਪਾਣੀ ਵਿੱਚੋਂ ਬਾਹਰ ਕੱਢ ਲਿਆ ਗਿਆ।

ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬੋਰਲੀ ਪੰਚਤਨ ਪ੍ਰਾਇਮਰੀ ਹੈਲਥ ਸੈਂਟਰ ਭੇਜਿਆ ਗਿਆ, ਜਿੱਥੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਮੰਤਰੀ ਅਦਿਤੀ ਤਟਕਰੇ ਨੇ ਪ੍ਰਗਟਾਇਆ ਦੁੱਖ

ਘਟਨਾ ’ਤੇ ਮਹਾਰਾਸ਼ਟਰ ਦੀ ਮੰਤਰੀ ਅਦਿਤੀ ਤਟਕਰੇ ਨੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਵਿਦਿਅਕ ਯਾਤਰਾਵਾਂ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਖ਼ਾਸ ਤੌਰ ’ਤੇ ਮਾਨਸੂਨ ਦੌਰਾਨ ਸਮੁੰਦਰੀ ਇਲਾਕਿਆਂ ਵਿੱਚ ਵਧੇਰੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ।

ਪ੍ਰਸ਼ਾਸਨ ਵੱਲੋਂ ਘਟਨਾ ਨਾਲ ਸਬੰਧਤ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਦੇ ਅਧਿਆਪਕਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version