Home ਪੰਜਾਬ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਾਪਸ ਪਹੁੰਚੇ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਾਪਸ ਪਹੁੰਚੇ

0
ਅੰਮ੍ਰਿਤਸਰ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਐਤਵਾਰ ਸਵੇਰੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਾਪਸ ਪਹੁੰਚ ਗਏ। ਉਨ੍ਹਾਂ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ 21 ਨਵੰਬਰ ਨੂੰ ਹਿਰਾਸਤੀ ਪੈਰੋਲ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਸੀ।

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਨੇ ਨੂੰ ਅੰਮ੍ਰਿਤਸਰ ਵਿੱਚ ਆਪਣੀ ਦਾਦੀ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਅਸਾਮ ਲਿਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।

ਰਿਪੋਰਟ ਮੁਤਾਬਕ, ਅੰਮ੍ਰਿਤਪਾਲ ਸਿੰਘ ਨੇ ਦਿੱਲੀ ਦੇ ਇੱਕ ਸੁਰੱਖਿਅਤ ਘਰ ਵਿੱਚ ਰਾਤ ਬਿਤਾਈ। ਇਸ ਤੋਂ ਬਾਅਦ ਐਤਵਾਰ ਸਵੇਰੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡਿਬਰੂਗੜ੍ਹ ਜੇਲ੍ਹ ਪਹੁੰਚਾਇਆ ਗਿਆ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਆਪਣੀ ਦਾਦੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਹਿਰਾਸਤੀ ਪੈਰੋਲ ਦੀ ਇਜਾਜ਼ਤ ਪ੍ਰਾਪਤ ਕੀਤੀ ਸੀ। ਪੈਰੋਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਹ ਮੁੜ ਜੇਲ੍ਹ ਪਰਤ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version