Homeਪੰਜਾਬਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ 'ਚ ਵੱਧ ਰਹੇ ਨਸ਼ਿਆਂ ਤੇ...

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ‘ਚ ਵੱਧ ਰਹੇ ਨਸ਼ਿਆਂ ਤੇ ਹੋਣ ਵਾਲੀਆਂ ਮੌਤਾਂ ਦਾ ਚੁੱਕਿਆ ਮੁੱਦਾ

ਨਵੀਂ ਦਿੱਲੀ : ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਵਿਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਪੰਜਾਬ ‘ਚ ਵੱਧ ਰਹੇ ਨਸ਼ਿਆਂ ਤੇ ਇਨ੍ਹਾਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਮੁੱਦਾ ਚੁੱਕਿਆ। ਇਸ ਦੌਰਾਨ ਉਨ੍ਹਾਂ ਕਿਹਾ ਪੰਜਾਬ ‘ਚ ਸਭ ਤੋਂ ਵੱਧ ਨਸ਼ਾ ਵਿੱਕਦਾ ਹੈ ਤੇ ਨਸ਼ਿਆ ਕਾਰਨ ਮੌਤਾਂ ਵੀ ਸਭ ਤੋਂ ਵੱਧ ਪੰਜਾਬ ‘ਚ ਹੋ ਰਹੀਆਂ ਹਨ।

ਉਨ੍ਹਾਂ ਕਿਹਾ ਪਿਛਲੇ ਸਾਲ ਸਭ ਤੋਂ ਵੱਧ ਨਸ਼ਾ ਪੰਜਾਬ ‘ਚ ਬਰਾਮਦ ਹੋਇਆ ਸੀ, ਜਿਸ ‘ਤੇ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਜਵਾਬ ਵੀ ਮੰਗਿਆ ਸੀ। ਉਨ੍ਹਾਂ ਕਿਹਾ ਲੋਕ ਦੁੱਖੀ ਹੋ ਕੇ ਕੰਧਾਂ ‘ਤੇ ਇਹ ਲਿਖਣ ਨੂੰ ਮਜਬੂਰ ਹੋ ਰਹੇ ਕਿ ‘ਨਸ਼ਾ ਇਥੇ ਵਿਕਦਾ ਹੈ’। ਸਰਕਾਰ ਪਰ ਮੁਲਜ਼ਮਾਂ ਨੂੰ ਫੜਨ ਦੀ ਥਾਂ ਪੁਿਲਸ ਨੂੰ ਭੇਜ ਕੇ ਉਸਨੂੰ ਸਾਫ ਕਰਵਾ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਪੰਜਾਬ ‘ਚ ਬੱਚਿਆਂ ਨੂੰ ਵੀ ਨਸ਼ਾ ਵੇਚਿਆ ਜਾ ਰਿਹਾ ਹੈ।

ਕਈ ਜੇਲ੍ਹਾਂ ਤੋਂ ਵੀਡੀਓ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਨਸ਼ਾ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਅੱਧਾ ਪੰਜਾਬ ਬੀ.ਐਸ.ਐਫ. ਦੇ ਅਧੀਨ ਆਉਂਦਾ ਹੈ। ਬੀ.ਐਸ.ਐਫ. ਵੱਲੋਂ ਹਰ ਦੂਜੇ ਦਿਨ ਨਸ਼ਾ ਫੜਿਆ ਜਾ ਰਿਹਾ ਹੈ ਪਰ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਪੰਜਾਬ ‘ਚ ਆਪ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਸਰਕਾਰ ਨੂੰ ਕੁੱਝ ਕਰਨਾ ਚਾਹੀਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments