Homeਪੰਜਾਬਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਕੀਰਤਪੁਰ ਸਾਹਿਬ ਵਿਖੇ ਹੋਏ ਨਤਮਸਤਕ; ਵਿਕਾਸ ਤੇ...

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਕੀਰਤਪੁਰ ਸਾਹਿਬ ਵਿਖੇ ਹੋਏ ਨਤਮਸਤਕ; ਵਿਕਾਸ ਤੇ 2027 ਚੋਣਾਂ ਬਾਰੇ ਕੀਤੇ ਦਾਅਵੇ

ਸ਼੍ਰੀ ਕੀਰਤਪੁਰ ਸਾਹਿਬ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਨੂੰ ਲੈ ਕੇ ਇਤਿਹਾਸਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ।

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਗੁਰੂ ਸਾਹਿਬਾਨ ਦੀ ਕਿਰਪਾ ਲਈ ਧੰਨਵਾਦ ਕਰਨ ਆਏ ਹਨ, ਕਿਉਂਕਿ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਸ਼੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਨਗਰੀ ਵਸਾਈ ਗਈ ਸੀ। ਉਨ੍ਹਾਂ ਦੱਸਿਆ ਕਿ ਰੁਝੇਵਿਆਂ ਕਾਰਨ ਉਹ ਪਹਿਲਾਂ ਹਾਜ਼ਰੀ ਨਹੀਂ ਭਰ ਸਕੇ, ਪਰ ਹੁਣ ਆ ਕੇ ਆਤਮਿਕ ਸ਼ਾਂਤੀ ਮਹਿਸੂਸ ਕਰ ਰਹੇ ਹਨ।

ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰਾਂ ਬਾਰੇ ਸਵਾਲ ਦੇ ਜਵਾਬ ਵਿੱਚ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਫੈਸਲਾ ਹੈ, ਪਰ ਉਨ੍ਹਾਂ ਦਾ ਕੋਈ ਵੱਡਾ ਲੋਕ ਆਧਾਰ ਨਹੀਂ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਪਾਰਟੀ ‘ਤੇ ਕੋਈ ਵੱਡਾ ਅਸਰ ਨਹੀਂ ਪਵੇਗਾ।

ਸੰਸਦ ਮੈਂਬਰ ਸੰਦੀਪ ਪਾਠਕ ‘ਤੇ ਦਰਜ ਮਾਮਲੇ ਸਬੰਧੀ ਕੰਗ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਪਹਿਲਾਂ ਤੋਂ ਹੀ ਜਾਂਚ ਚੱਲ ਰਹੀ ਸੀ ਅਤੇ ਇਸ ਨੂੰ ਰਾਜਨੀਤਿਕ ਬਦਲਾਖੋਰੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਮ ਆਦਮੀ ਪਾਰਟੀ 2027 ਵਿੱਚ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਬਿਨਾਂ ਭੇਦਭਾਵ ਲੋਕ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਟੋਲ ਟੈਕਸ ਦੇ ਮਾਮਲੇ ‘ਤੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਠੀਕ ਨਹੀਂ ਹੈ। ਜੇਕਰ ਜਥੇਬੰਦੀਆਂ ਲਿਖਤੀ ਰੂਪ ਵਿੱਚ ਮਾਮਲਾ ਉਨ੍ਹਾਂ ਕੋਲ ਲਿਆਉਂਦੀਆਂ ਹਨ, ਤਾਂ ਉਹ ਆਉਣ ਵਾਲੇ ਲੋਕ ਸਭਾ ਸੈਸ਼ਨ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮਿਲ ਕੇ ਇਸ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।

ਇਸ ਦੇ ਨਾਲ ਹੀ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਉਹ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨਾਲ ਮਿਲ ਕੇ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਵੱਡਾ ਹਸਪਤਾਲ ਬਣਾਉਣ ਦੀ ਮੰਗ ਰੱਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੀ ਦਹਾਕਿਆਂ ਪੁਰਾਣੀ ਲੋੜ ਪੂਰੀ ਹੋਵੇਗੀ।

ਅੰਤ ਵਿੱਚ ਉਨ੍ਹਾਂ ਸਤਲੁਜ ਦਰਿਆ ਦੇ ਨਹਿਰੀਕਰਨ ਅਤੇ ਹੜ੍ਹਾਂ ਤੋਂ ਬਚਾਅ ਲਈ ਚੱਲ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments