Home ਪੰਜਾਬ ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ...

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

0
ਪਟਿਆਲਾ: ਜਨਗਣਨਾ-2027 ਦੇ ਚੱਲ ਰਹੇ ਪਹਿਲੇ ਪੜਾਅ ਤਹਿਤ ਨਗਰ ਨਿਗਮ ਪਟਿਆਲਾ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਆਪਣਾ ਕੰਮ ਸਫਲਤਾਪੂਰਵਕ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ। ਇਸ ਉਪਲਬਧੀ ਲਈ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਸਰਕਲ-23 ਦੀ ਟੀਮ ਤੇ ਚਾਰਜ ਅਫ਼ਸਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਮਨਰੀਤ ਰਾਣਾ ਨੇ ਟੀਮ ਦੇ ਮੈਂਬਰਾਂ ਦੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਭਰੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟੀਮ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਕੰਮ ਪੂਰਾ ਕਰਕੇ ਹੋਰ ਟੀਮਾਂ ਲਈ ਪ੍ਰੇਰਣਾਦਾਇਕ ਉਦਾਹਰਨ ਪੇਸ਼ ਕੀਤੀ ਹੈ। ਉਨ੍ਹਾਂ ਨੇ ਹੋਰ ਸੁਪਰਵਾਈਜ਼ਰੀ ਸਰਕਲਾਂ ਅਤੇ ਗਿਣਤੀਕਾਰਾਂ ਨੂੰ ਵੀ ਸਰਕਲ-23 ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਸ਼ਨੀਵਾਰ ਤੱਕ ਆਪਣੇ-ਆਪਣੇ ਖੇਤਰਾਂ ਦਾ ਕੰਮ ਮੁਕੰਮਲ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨ, ਤਾਂ ਜੋ ਉਹ ਵੀ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਦੇ ਹੱਕਦਾਰ ਬਣ ਸਕਣ।
ਮਨਰੀਤ ਰਾਣਾ ਨੇ ਕਿਹਾ ਕਿ ਜਨਗਣਨਾ-2027 ਦੇਸ਼ ਦੀ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਵਿਸ਼ਾਲ ਪ੍ਰਸ਼ਾਸਨਿਕ ਕਵਾਇਦ ਹੈ, ਜਿਸ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਨੀਤੀਆਂ ਅਤੇ ਸਰਕਾਰੀ ਸੇਵਾਵਾਂ ਦੀ ਯੋਜਨਾਬੰਦੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਦੌਰਾਨ ਅੰਕੜਿਆਂ ਦੀ ਸ਼ੁੱਧਤਾ, ਸੰਪੂਰਨਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।
ਮਨਰੀਤ ਰਾਣਾ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਨਗਣਨਾ ਦਾ ਕੰਮ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਮੁਕੰਮਲ ਕਰਨ ਲਈ ਵੀ ਪ੍ਰੇਰਿਤ ਕੀਤਾ।

NO COMMENTS

LEAVE A REPLY

Please enter your comment!
Please enter your name here

Exit mobile version