Homeਪੰਜਾਬਮੁਕੇਰੀਆਂ 'ਚ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਪਤੀ ਹੀ ਨਿਕਲਿਆ ਕਾਤਲ

ਮੁਕੇਰੀਆਂ ‘ਚ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਪਤੀ ਹੀ ਨਿਕਲਿਆ ਕਾਤਲ

ਮੁਕੇਰੀਆਂ: ਹੁਸ਼ਿਆਰਪੁਰ ਦੇ ਮੁਕੇਰੀਆਂ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਚਾਰ ਦਿਨਾਂ ਦੇ ਅੰਦਰ ਸੁਲਝਾਉਂਦਿਆਂ ਮ੍ਰਿਤਕਾ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ‘ਤੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼ ਹੈ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ 33 ਸਾਲਾ ਰੁਬੀਨਾ ਖਾਤੂਨ ਵਜੋਂ ਹੋਈ ਹੈ। ਉਸ ਦਾ ਵਿਆਹ ਕਰੀਬ 12 ਸਾਲ ਪਹਿਲਾਂ ਪੱਛਮੀ ਬੰਗਾਲ ਦੇ ਰਹਿਣ ਵਾਲੇ ਜਹਾਦਉਲ ਇਸਲਾਮ ਨਾਲ ਹੋਇਆ ਸੀ। ਦੋਵਾਂ ਦੇ ਦੋ ਬੱਚੇ ਹਨ। ਪਿਛਲੇ ਕਰੀਬ ਪੰਜ ਸਾਲਾਂ ਤੋਂ ਇਹ ਪਰਿਵਾਰ ਮੁਕੇਰੀਆਂ ਦੇ ਫੱਤੂਵਾਲ ਰੋਡ ‘ਤੇ ਕਿਰਾਏ ਦੇ ਪਲਾਟ ਵਿੱਚ ਬਣੀ ਝੁੱਗੀ ਵਿੱਚ ਰਹਿ ਰਿਹਾ ਸੀ।

ਜਾਣਕਾਰੀ ਮੁਤਾਬਕ ਰੁਬੀਨਾ ਅਤੇ ਉਸ ਦਾ ਪਤੀ ਪਿੰਡ ਮਹਿਉਦੀਨਪੁਰ ਦਲੇਲ ਵਿੱਚ ਗਲੀਆਂ-ਨਾਲੀਆਂ ਦੀ ਸਫ਼ਾਈ ਕਰਨ ਅਤੇ ਕੂੜਾ ਚੁੱਕਣ ਦਾ ਕੰਮ ਕਰਦੇ ਸਨ। ਪੁਲਿਸ ਅਨੁਸਾਰ 5 ਨਵੰਬਰ ਨੂੰ ਜਹਾਦਉਲ ਇਸਲਾਮ ਨੇ ਰੁਬੀਨਾ ਦੇ ਭਰਾ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੀ ਪਤਨੀ ਲਾਪਤਾ ਹੋ ਗਈ ਹੈ ਅਤੇ ਉਸ ਨੂੰ ਉਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਹਾਲਾਂਕਿ ਪਰਿਵਾਰ ਨੂੰ ਜਹਾਦਉਲ ਦੀਆਂ ਗੱਲਾਂ ‘ਤੇ ਸ਼ੱਕ ਹੋਇਆ। ਪੁੱਛਗਿੱਛ ਦੌਰਾਨ ਪੁਲਿਸ ਮੁਤਾਬਕ ਮੁਲਜ਼ਮ ਨੇ ਕਬੂਲ ਕੀਤਾ ਕਿ ਉਹ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਉਸ ਨੇ ਦੱਸਿਆ ਕਿ 5 ਨਵੰਬਰ ਨੂੰ ਜਦੋਂ ਉਹ ਦੋਵੇਂ ਕੂੜੇ ਦੀ ਰੇਹੜੀ ਲੈ ਕੇ ਪਿੰਡ ਮਹਿਉਦੀਨਪੁਰ ਦਲੇਲ ਦੇ ਗਰਾਊਂਡ ਨੇੜੇ ਕੂੜਾ ਸੁੱਟਣ ਗਏ ਸਨ ਤਾਂ ਉਹ ਰੁਬੀਨਾ ਨੂੰ ਕਮਾਦ ਦੇ ਖੇਤ ਵਿੱਚ ਲੈ ਗਿਆ ਅਤੇ ਆਪਣੇ ਗਮਛੇ ਨਾਲ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ।

ਪੁਲਿਸ ਮੁਤਾਬਕ ਮੁਲਜ਼ਮ ਨੇ ਕਤਲ ਤੋਂ ਬਾਅਦ ਲਾਸ਼ ਉੱਥੇ ਛੱਡ ਦਿੱਤੀ ਅਤੇ ਮੌਕੇ ਤੋਂ ਚਲਾ ਗਿਆ। ਥਾਣਾ ਮੁਖੀ ਪ੍ਰਿੰਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਬਰਾਮਦ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਤੇਜ਼ ਕੀਤੀ ਅਤੇ ਚੌਥੇ ਦਿਨ ਮੁਲਜ਼ਮ ਜਹਾਦਉਲ ਇਸਲਾਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments