Home ਹਰਿਆਣਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...

1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਵੇਗੀ ਨਾਇਬ ਸੈਣੀ ਸਰਕਾਰ

0

ਚੰਡੀਗੜ੍ਹ : ਹਰਿਆਣਾ ਸਰਕਾਰ ਸੂਬੇ ਦੇ ਉਨ੍ਹਾਂ ਸਾਰੇ 121 ਪਰਿਵਾਰਾਂ ਵਿੱਚੋਂ ਇੱਕ ਮੈਂਬਰ ਨੂੰ ਪਹਿਲ ਦੇ ਆਧਾਰ ‘ਤੇ ਰੁਜ਼ਗਾਰ ਦੇਵੇਗੀ ਜਿਨ੍ਹਾਂ ਦੇ ਇੱਕ ਮੈਂਬਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਆਪਣੀ ਜਾਨ ਗਵਾਈ ਸੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਇਹ ਐਲਾਨ ਕੀਤਾ।

ਉਨ੍ਹਾਂ ਸਦਨ ਨੂੰ ਦੱਸਿਆ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਲਗਭਗ 20 ਗੁਰਦੁਆਰੇ, 221 ਘਰ, 154 ਦੁਕਾਨਾਂ, 57 ਫੈਕਟਰੀਆਂ, 3 ਰੇਲਵੇ ਕੋਚ ਅਤੇ 85 ਵਾਹਨ ਸਾੜ ਦਿੱਤੇ ਗਏ ਸਨ। ਇਨ੍ਹਾਂ ਦੰਗਿਆਂ ਵਿੱਚ 58 ਵਿਅਕਤੀ ਜ਼ਖਮੀ ਹੋਏ ਸਨ ਅਤੇ 121 ਲੋਕਾਂ ਦੀ ਮੌਤ ਹੋ ਗਈ ਸੀ।

ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਸੀ ਸਹਿਮਤੀ ਨਾਲ ਪਰਿਵਾਰ ਦੇ ਇੱਕ ਮੈਂਬਰ ਦਾ ਨਾਮ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਸਕੱਤਰ, ਹਰਿਆਣਾ ਸਰਕਾਰ ਨੂੰ ਭੇਜਣ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸਰਕਾਰ ਵੱਲੋਂ ਜਲਦੀ ਹੀ ਨਿਰਦੇਸ਼ ਜਾਰੀ ਕੀਤੇ ਜਾਣਗੇ।

NO COMMENTS

LEAVE A REPLY

Please enter your comment!
Please enter your name here

Exit mobile version