HomePunjabਨਾਰਕੋਟਿਕਸ ਕੰਟਰੋਲ ਸੈੱਲ ਨੂੰ ਮਿਲੀ ਸਫਲਤਾ

ਨਾਰਕੋਟਿਕਸ ਕੰਟਰੋਲ ਸੈੱਲ ਨੂੰ ਮਿਲੀ ਸਫਲਤਾ

ਫ਼ਿਰੋਜ਼ਪੁਰ : ਨਾਰਕੋਟਿਕਸ ਕੰਟਰੋਲ ਸੈੱਲ (Narcotics Control Cell) ਫ਼ਿਰੋਜ਼ਪੁਰ (Ferozepur) ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਅਗਵਾਈ ‘ਚ ਪੁਲਿਸ ਨੇ ਇਕ ਕਥਿਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ 30 ਗ੍ਰਾਮ ਹੈਰੋਇਨ ਅਤੇ 2 ਮੋਬਾਇਲ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਇaਨਵੈਸਟੀਗੇਸ਼ਨ ਫ਼ਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਜਦੋਂ ਨਾਰਕੋਟਿਕਸ ਕੰਟਰੋਲ ਸੈੱਲ ਫ਼ਿਰੋਜ਼ਪੁਰ ਦੀ ਪੁਲਿਸ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਕੇਂਦਰੀ ਜੇਲ੍ਹ ਦੇ ਨਜ਼ਦੀਕ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੁਨੀਲ ਉਰਫ਼ ਸ਼ੱਬੂ ਨਾਮਕ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਸ਼ਹੀਦ ਊਧਮ ਸਿੰਘ ਚੌਕ ਅਤੇ ਸਰਾਏ ਨਗਰਮਾਲ ਨੇੜੇ ਆਪਣੇ ਘਰ ਦੇ ਬਾਹਰ ਖੜ੍ਹਾ ਹੈਰੋਇਨ ਨੂੰ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਤਾਂ ਪੁਲਿਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰ ਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਕੋਲੋਂ 30 ਗ੍ਰਾਮ ਹੈਰੋਇਨ, ਇਕ ਆਈਫੋਨ 12 ਅਤੇ ਇਕ ਸੈਮਸੰਗ ਕੀਪੈਡ ਮੋਬਾਇਲ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments