HomePunjabਬਟਾਲਾ 'ਚ ਪਿੰਡ ਵਾਸੀਆਂ ਵੱਲੋਂ ਨੈਸ਼ਨਲ ਹਾਈਵੇਅ ਕੀਤਾ ਜਾਮ

ਬਟਾਲਾ ‘ਚ ਪਿੰਡ ਵਾਸੀਆਂ ਵੱਲੋਂ ਨੈਸ਼ਨਲ ਹਾਈਵੇਅ ਕੀਤਾ ਜਾਮ

ਪੰਜਾਬ : ਬਟਾਲਾ (Batala) ਵਿੱਚ ਪਿੰਡ ਵਾਸੀਆਂ ਵੱਲੋਂ ਨੈਸ਼ਨਲ ਹਾਈਵੇਅ (National Highway) ਜਾਮ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਵੱਡੀ ਗਿਣਤੀ ‘ਚ ਔਰਤਾਂ ਵੀ ਮੌਜੂਦ ਹਨ, ਜਿਸ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਰ-ਦੂਰ ਤੱਕ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਵੀ ਲੱਗ ਗਈਆਂ ਹਨ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੇਰ ਰਾਤ ਸ਼ਮਸ਼ਾਨਘਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਕਾਰਨ ਅੱਜ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ। ਪੁਲਿਸ ਵੱਲੋਂ ਮੌਕੇ ’ਤੇ ਜਾ ਕੇ ਧਰਨਾ ਹਟਾਇਆ ਜਾ ਰਿਹਾ ਹੈ ਪਰ ਗੁੱਸੇ ਵਿੱਚ ਆਏ ਲੋਕਾਂ ਦਾ ਕਹਿਣਾ ਹੈ ਕਿ ਪਿੰਡ ਦੇ ਸਰਪੰਚ ਨੂੰ ਬੁਲਾ ਕੇ ਗੱਲ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮਾਮਲਾ ਹੱਲ ਨਹੀਂ ਹੁੰਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments