ਲੁਧਿਆਣਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨੇ ਲੁਧਿਆਣਾ ‘ਚ ਇਕ ਫੈਕਟਰੀ ‘ਚ ਸੀਵਰੇਜ ਲਾਈਨ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਕਾਰਨ 3 ਲੋਕਾਂ ਦੀ ਮੌਤ ਅਤੇ 2 ਜ਼ਖਮੀ ਹੋਣ ਦੀ ਘਟਨਾ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਨੂੰ ਨੋਟਿਸ ਜਾਰੀ ਕਰਕੇ 2 ਹਫ਼ਤਿਆਂ ਵਿੱਚ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ, ਜਿਸ ਵਿੱਚ ਜਾਂਚ ਦੀ ਸਥਿਤੀ, ਜ਼ਖ਼ਮੀਆਂ ਦੀ ਸਿਹਤ ਅਤੇ ਸਰਕਾਰ ਵੱਲੋਂ ਐਲਾਨੇ ਮੁਆਵਜ਼ੇ ਦੇ ਵੇਰਵੇ ਸ਼ਾਮਲ ਹਨ। ਰਿਪੋਰਟ ਦੇਣ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ।
