HomePunjabਨਵਜੋਤ ਸਿੱਧੂ ਨੇ ਉਠਾਇਆ ਨਜਾਇਜ਼ ਮਾਈਨਿੰਗ ਦਾ ਮੁੱਦਾ

ਨਵਜੋਤ ਸਿੱਧੂ ਨੇ ਉਠਾਇਆ ਨਜਾਇਜ਼ ਮਾਈਨਿੰਗ ਦਾ ਮੁੱਦਾ

ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Congress leader Navjot Sidhu) ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਲਿਖ ਕੇ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ। ਪੋਸਟ ‘ਚ ਉਨ੍ਹਾਂ ਹੁਸ਼ਿਆਰਪੁਰ ਦੇ ਪਿੰਡ ਮਹਿਰਾ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਵਿੱਚ ਉਨ੍ਹਾਂ ਨੇ ਮਾਈਨਿੰਗ ਸਾਈਟਾਂ ਦੇ ਸਥਾਨ ਦੇ ਨਾਲ-ਨਾਲ ਸਮਾਂ ਵੀ ਸਾਂਝਾ ਕੀਤਾ ਹੈ।

ਨਵਜੋਤ ਸਿੰਘ ਸਿੱਧੂ ਨੇ ਪੋਸਟ ‘ਚ ਲਿਖਿਆ ਹੈ ਕਿ ”ਪਾਬੰਦੀਸ਼ੁਦਾ ਜੰਗਲਾਤ ਜ਼ਮੀਨ ‘ਚ ਨਾਜਾਇਜ਼ ਮਾਈਨਿੰਗ… ‘ਆਪ’ ਦਾ ਲਾਲਚ ਪ੍ਰਸ਼ਾਸਨ ਦੇ ਸਾਰੇ ਮਾਪਦੰਡਾਂ ਨੂੰ ਪਛਾੜਦਾ ਹੈ… ਪੀ.ਐੱਲ.ਪੀ.ਏ. ਐਕਟ 1900 ਦੀ ਧਾਰਾ 4 ਅਤੇ 5 ਤਹਿਤ ਪਿੰਡ ਮਹਿਰਾ ‘ਚ ਜੰਗਲਾਤ ਦੀ ਜ਼ਮੀਨ ‘ਤੇ ਅਜਿਹੇ ਕਰੱਸ਼ਰ ਚੱਲ ਰਹੇ ਹਨ। ਕਿਸੇ ਵੀ ਵਪਾਰਕ ਗਤੀਵਿਧੀ ਦੀ ਇਜਾਜ਼ਤ ਨਹੀਂ ਹੈ..ਚੋਰ ਸਿਸਟਮ ਜਾਂ ਲੋਕਤੰਤਰ”

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਲਗਾਤਾਰ ਨਾਜਾਇਜ਼ ਮਾਈਨਿੰਗ ਦੇ ਮੁੱਦੇ ਉਠਾ ਰਹੇ ਹਨ। ਉਨ੍ਹਾਂ ਨੇ ਰੋਪੜ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ‘ਚ ਪਟੀਸ਼ਨ ਦਾਇਰ ਕੀਤੀ ਸੀ। ਉਦੋਂ ਤੋਂ ਉਹ ਹਰ ਰੋਜ਼ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਮੁੱਦੇ ਉਠਾਉਂਦੇ ਰਹੇ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments