HomeENTERTAINMENTਨੀਰੂ ਬਾਜਵਾ ਨੇ ਇੰਸਟਾਗ੍ਰਾਮ ਹੈਂਡਲ 'ਤੇ One-piece ਡਰੈੱਸ 'ਚ ਆਪਣੇ ਕਿਲਰ ਲੁੱਕ...

ਨੀਰੂ ਬਾਜਵਾ ਨੇ ਇੰਸਟਾਗ੍ਰਾਮ ਹੈਂਡਲ ‘ਤੇ One-piece ਡਰੈੱਸ ‘ਚ ਆਪਣੇ ਕਿਲਰ ਲੁੱਕ ਦੀਆਂ ਖਾਸ ਤਸਵੀਰਾਂ ਕੀਤੀਆਂ ਸ਼ੇਅਰ

ਚੰਡੀਗੜ : ‘ਜੱਟ ਐਂਡ ਜੂਲੀਅਟ 3’ ਰਿਲੀਜ਼ ਹੁੰਦੇ ਹੀ ਬਾਕਸ ਆਫਿਸ ‘ਤੇ ਹਿੱਟ ਹੋ ਗਈ ਹੈ। ਇਸ ਦੌਰਾਨ ਪੰਜਾਬੀ ਅਦਾਕਾਰਾ ਨੀਰੂ ਬਾਜਵਾ (Punjabi Actress Neeru Bajwa) ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਵਨ ਪੀਸ ਡਰੈੱਸ ‘ਚ ਆਪਣੇ ਕਿਲਰ ਲੁੱਕ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਨੀਰੂ ਬਾਜਵਾ ਦੀਆਂ ਇਹ ਤਸਵੀਰਾਂ ਦੇਖ ਕੇ ਤੁਸੀਂ ਆਪਣੀਆਂ ਅੱਖਾਂ ਨਹੀਂ ਹਟਾ ਸਕੋਗੇ ਕਿਉਂਕਿ ਅਦਾਕਾਰਾ ਕਰੀਮ ਰੰਗ ਦੀ ਡਰੈੱਸ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਡਰੈੱਸ ‘ਚ ਪਿਛਲੇ ਪਾਸੇ ਕੱਟ ਹੈ, ਜੋ ਉਸ ਦੀ ਦਿੱਖ ਨੂੰ ਹੋਰ ਵੀ ਖੂਬਸੂਰਤ ਬਣਾ ਰਿਹਾ ਹੈ। ਹਾਲ ਹੀ ‘ਚ ਨੀਰੂ ਬਾਜਵਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਹਰ ਪਾਸੇ ਛਾ ਗਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਨੀਰੂ ਬਾਜਵਾ ਕਾਫੀ ਹੌਟ ਨਜ਼ਰ ਆ ਰਹੀ ਹੈ।

ਫਿਲਮ ‘ਜੱਟ ਐਂਡ ਜੂਲੀਅਟ 3’ ਨੇ ਪਾਲੀਵੁੱਡ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਫਿਲਮਾਂ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। 11 ਸਾਲ ਬਾਅਦ ‘ਜੱਟ ਐਂਡ ਜੂਲੀਅਟ’ ਦਾ ਤੀਜਾ ਭਾਗ ਆ ਗਿਆ ਹੈ। ਇਸ ਫਿਲਮ ‘ਚ ਦਿਲਜੀਤ ਅਤੇ ਨੀਰੂ ਬਾਜਵਾ ਦੀ ਆਨਸਕ੍ਰੀਨ ਕੈਮਿਸਟਰੀ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments