Homeਦੇਸ਼NEET ਪੇਪਰ ਲੀਕ ਵਿਰੋਧ: ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਨੇ ਪੁਲਿਸ ਕੋਲ...

NEET ਪੇਪਰ ਲੀਕ ਵਿਰੋਧ: ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਨੇ ਪੁਲਿਸ ਕੋਲ ਤੰਬੂ ਲਗਾਉਣ ਦੀ ਮੰਗ ਕੀਤੀ

ਨਵੀਂ ਦਿੱਲੀ: NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਜੰਤਰ-ਮੰਤਰ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਭਾਵੁਕ ਦ੍ਰਿਸ਼ ਸਾਹਮਣੇ ਆਇਆ। ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਅਧਿਕਾਰੀਆਂ ਕੋਲ ਹੱਥ ਜੋੜ ਕੇ ਅਤੇ ਪੈਰ ਫੜ ਕੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਲਈ ਤੰਬੂ ਲਗਾਉਣ ਦੀ ਇਜਾਜ਼ਤ ਮੰਗਦੇ ਦੇਖਿਆ ਗਿਆ।

ਜਾਣਕਾਰੀ ਅਨੁਸਾਰ, ਕਾਕਰੋਚ ਜਨਤਾ ਪਾਰਟੀ ਪਿਛਲੇ ਕਰੀਬ 20 ਦਿਨਾਂ ਤੋਂ ਜੰਤਰ ਮੰਤਰ ‘ਤੇ NEET ਪੇਪਰ ਲੀਕ ਦੇ ਵਿਰੋਧ ਵਿੱਚ ਧਰਨਾ ਦੇ ਰਹੀ ਹੈ। ਇਸ ਦੌਰਾਨ ਕੁਝ ਵਿਦਿਆਰਥੀ ਭੁੱਖ ਹੜਤਾਲ ‘ਤੇ ਵੀ ਬੈਠੇ ਹੋਏ ਹਨ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪ੍ਰਦਰਸ਼ਨਕਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵੀਰਵਾਰ ਨੂੰ ਸਾਹਮਣੇ ਆਏ ਇੱਕ ਵੀਡੀਓ ਵਿੱਚ ਅਭਿਜੀਤ ਦੀਪਕੇ ਪੁਲਿਸ ਅਧਿਕਾਰੀਆਂ ਨੂੰ ਬੇਨਤੀ ਕਰਦੇ ਨਜ਼ਰ ਆਏ। ਉਨ੍ਹਾਂ ਦਾ ਕਹਿਣਾ ਸੀ ਕਿ ਮੀਂਹ ਕਾਰਨ ਭੁੱਖ ਹੜਤਾਲ ‘ਤੇ ਬੈਠੇ ਵਿਦਿਆਰਥੀ ਭਿੱਜ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਪ੍ਰਦਰਸ਼ਨ ਸਥਾਨ ‘ਤੇ ਤੰਬੂ ਜਾਂ ਅਸਥਾਈ ਸ਼ੈੱਡ ਲਗਾਉਣ ਦੀ ਮਨਜ਼ੂਰੀ ਦਿੱਤੀ ਜਾਵੇ।

ਦੀਪਕੇ ਨੇ ਇਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਸਾਂਝਾ ਕੀਤਾ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਲਿਖਿਆ ਕਿ ਵਿਦਿਆਰਥੀ ਮੀਂਹ ਵਿੱਚ ਬੈਠਣ ਲਈ ਮਜਬੂਰ ਹਨ ਅਤੇ ਉਹ ਸਿਰਫ਼ ਉਨ੍ਹਾਂ ਦੀ ਸੁਰੱਖਿਆ ਅਤੇ ਸਿਹਤ ਲਈ ਤੰਬੂ ਲਗਾਉਣ ਦੀ ਇਜਾਜ਼ਤ ਮੰਗ ਰਹੇ ਹਨ।

ਇਸ ਦੌਰਾਨ ਇੱਕ ਹੋਰ ਵੀਡੀਓ ਵੀ ਸਾਹਮਣੇ ਆਈ, ਜਿਸ ਵਿੱਚ ਦੀਪਕੇ ਨੇ ਪੁਲਿਸ ‘ਤੇ ਪ੍ਰਦਰਸ਼ਨਕਾਰੀਆਂ ਨਾਲ ਬਦਸਲੂਕੀ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਦਾ ਦਾਅਵਾ ਹੈ ਕਿ ਜਦੋਂ ਕੁਝ ਵਿਦਿਆਰਥੀ ਤਰਪਾਲ ਚਾਦਰ ਲਿਆਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ। ਦੀਪਕੇ ਨੇ ਇਹ ਵੀ ਦੋਸ਼ ਲਗਾਇਆ ਕਿ ਕੁਝ ਮਹਿਲਾ ਵਿਦਿਆਰਥੀਆਂ ਨਾਲ ਧੱਕਾ-ਮੁੱਕੀ ਕੀਤੀ ਗਈ।

ਹਾਲਾਂਕਿ ਪੁਲਿਸ ਵੱਲੋਂ ਇਨ੍ਹਾਂ ਦੋਸ਼ਾਂ ‘ਤੇ ਤੁਰੰਤ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਚਰਚਾ ਜਾਰੀ ਹੈ ਅਤੇ ਕਈ ਲੋਕ ਵਿਦਿਆਰਥੀਆਂ ਦੀ ਸੁਰੱਖਿਆ ਲਈ ਉਚਿਤ ਪ੍ਰਬੰਧ ਕਰਨ ਦੀ ਮੰਗ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments