HomeFlood Updateਨੇਪਾਲ ਵਿਦੇਸ਼ੀ ਬਚਾਅ ਟੀਮਾਂ ਤੋਂ ਮਦਦ ਲੈਣ ਲਈ ਸਹਿਮਤ

ਨੇਪਾਲ ਵਿਦੇਸ਼ੀ ਬਚਾਅ ਟੀਮਾਂ ਤੋਂ ਮਦਦ ਲੈਣ ਲਈ ਸਹਿਮਤ

ਕਾਠਮੰਡੂ: ਨੇਪਾਲ ਵਿੱਚ ਭਿਆਨਕ ਹੜ੍ਹ ਅਤੇ ਤਬਾਹੀ ਤੋਂ ਬਾਅਦ ਸਰਕਾਰ ਨੇ ਆਪਣੇ ਪਹਿਲਾਂ ਦੇ ਫੈਸਲੇ ਵਿੱਚ ਵੱਡਾ ਬਦਲਾਅ ਕਰਦਿਆਂ ਵਿਦੇਸ਼ੀ ਮਾਹਿਰਾਂ ਅਤੇ ਬਚਾਅ ਟੀਮਾਂ ਤੋਂ ਸੀਮਤ ਮਦਦ ਲੈਣ ਲਈ ਸਹਿਮਤੀ ਦੇ ਦਿੱਤੀ ਹੈ। 26 ਅਗਸਤ ਨੂੰ ਭੋਟੇ ਕੋਸ਼ੀ ਦਰਿਆ ਖੇਤਰ ਵਿੱਚ ਆਏ ਭਿਆਨਕ ਫਲੈਸ਼ ਫਲੱਡ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ, ਜਿਸ ਨਾਲ ਘਰਾਂ, ਸੜਕਾਂ, ਪੁਲਾਂ ਅਤੇ ਹਾਈਡ੍ਰੋਪਾਵਰ ਪ੍ਰਾਜੈਕਟਾਂ ਨੂੰ ਭਾਰੀ ਨੁਕਸਾਨ ਪਹੁੰਚਿਆ।

ਨੇਪਾਲ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਦੇਸ਼ ਦੀਆਂ ਸੁਰੱਖਿਆ ਅਤੇ ਆਫ਼ਤ ਪ੍ਰਬੰਧਨ ਏਜੰਸੀਆਂ ਖੋਜ ਅਤੇ ਬਚਾਅ ਕਾਰਜਾਂ ਨੂੰ ਸੰਭਾਲਣ ਲਈ ਸਮਰੱਥ ਹਨ। ਇਸ ਕਾਰਨ ਵਿਦੇਸ਼ੀ ਰੈਸਕਿਊ ਟੀਮਾਂ ਨੂੰ ਸਿੱਧੇ ਤੌਰ ’ਤੇ ਬਚਾਅ ਕਾਰਜਾਂ ਵਿੱਚ ਸ਼ਾਮਲ ਕਰਨ ਤੋਂ ਇਨਕਾਰ ਕੀਤਾ ਗਿਆ ਸੀ। ਪਰ ਵੱਡੀ ਗਿਣਤੀ ਵਿੱਚ ਲੋਕਾਂ ਦੇ ਲਾਪਤਾ ਹੋਣ ਅਤੇ ਕਈ ਵਿਦੇਸ਼ੀ ਨਾਗਰਿਕਾਂ ਦੇ ਪ੍ਰਭਾਵਿਤ ਹੋਣ ਕਾਰਨ ਸਰਕਾਰ ਨੇ ਆਪਣਾ ਰੁਖ ਬਦਲਿਆ ਹੈ।

ਨੇਪਾਲ ਨੇ ਹੁਣ ਭਾਰਤ, ਚੀਨ, ਆਸਟ੍ਰੇਲੀਆ ਅਤੇ ਦੱਖਣੀ ਕੋਰੀਆ ਦੇ ਮਾਹਿਰਾਂ ਅਤੇ ਤਕਨੀਕੀ ਟੀਮਾਂ ਨੂੰ ਖਾਸ ਖੇਤਰਾਂ ਵਿੱਚ ਸਹਾਇਤਾ ਦੇਣ ਲਈ ਹਰੀ ਝੰਡੀ ਦਿੱਤੀ ਹੈ। ਇਨ੍ਹਾਂ ਟੀਮਾਂ ਦੀ ਮਦਦ ਖਾਸ ਤੌਰ ’ਤੇ ਹਾਈਡ੍ਰੋਪਾਵਰ ਪ੍ਰਾਜੈਕਟਾਂ ਦੀਆਂ ਸੁਰੰਗਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਅਤੇ ਡੀਐਨਏ ਜਾਂਚ ਤੇ ਫੋਰੈਂਸਿਕ ਪਛਾਣ ਵਿੱਚ ਲਈ ਜਾਵੇਗੀ।

ਭਾਰਤ ਨੇ ਨੇਪਾਲ ਨੂੰ ਟਨਲ ਰੈਸਕਿਊ ਟੀਮ, ਮੈਡੀਕਲ ਟੀਮ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ ਮਦਦ ਦੇਣ ਦੀ ਪੇਸ਼ਕਸ਼ ਕੀਤੀ ਹੈ। ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀ ਨੇਪਾਲੀ ਵਿਦੇਸ਼ ਮੰਤਰੀ ਨਾਲ ਗੱਲਬਾਤ ਕਰਕੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments