ਜਾਣਕਾਰੀ ਅਨੁਸਾਰ, ਬਲੇਨ ਸ਼ਾਹ ਦਾ ਅਗਲੇ ਦਿਨ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਰਾਜਘਾਟ ਜਾਣਗੇ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਸ਼ਰਧਾਂਜਲੀ ਭੇਟ ਕਰਨਗੇ।
ਇਸ ਦੌਰੇ ਦੌਰਾਨ ਨੇਪਾਲ ਦੇ ਪ੍ਰਧਾਨ ਮੰਤਰੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਬੈਠਕ ਵੀ ਕਰਨਗੇ। ਇਸ ਮੁਲਾਕਾਤ ਵਿੱਚ ਦੋਵਾਂ ਦੇਸ਼ਾਂ ਦੇ ਆਪਸੀ ਸਬੰਧਾਂ ਅਤੇ ਸਹਿਯੋਗ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।
ਦੌਰੇ ਦਾ ਇੱਕ ਅਹਿਮ ਪੜਾਅ ਅਯੁੱਧਿਆ ਅਤੇ ਜਨਕਪੁਰਧਾਮ ਵਿਚਕਾਰ ਨਵੀਂ ਰੇਲਗੱਡੀ ਦਾ ਉਦਘਾਟਨ ਹੋਵੇਗਾ। ਅਯੁੱਧਿਆ ਨੂੰ ਭਗਵਾਨ ਸ੍ਰੀ ਰਾਮ ਦੀ ਜਨਮਭੂਮੀ ਅਤੇ ਨੇਪਾਲ ਦੇ ਜਨਕਪੁਰਧਾਮ ਨੂੰ ਮਾਤਾ ਸੀਤਾ ਦੀ ਜਨਮਭੂਮੀ ਮੰਨਿਆ ਜਾਂਦਾ ਹੈ। ਇਸ ਰੇਲ ਸੰਪਰਕ ਰਾਹੀਂ ਦੋਵਾਂ ਦੇਸ਼ਾਂ ਦੇ ਧਾਰਮਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।
ਬਲੇਨ ਸ਼ਾਹ ਦੀ ਇਹ ਯਾਤਰਾ ਭਾਰਤ ਅਤੇ ਨੇਪਾਲ ਵਿਚਕਾਰ ਕੂਟਨੀਤਕ, ਸੱਭਿਆਚਾਰਕ ਅਤੇ ਆਵਾਜਾਈ ਸਹਿਯੋਗ ਨੂੰ ਅੱਗੇ ਵਧਾਉਣ ਦੇ ਲਿਹਾਜ਼ ਨਾਲ ਮਹੱਤਵਪੂਰਨ ਹੈ।
