Homeਪੰਜਾਬਪੰਜਾਬ ਦੇ ਪਲੇਵੇਅ ਸਕੂਲਾਂ ਨੂੰ ਨਵੇਂ ਤੇ ਸਖ਼ਤ ਹੁਕਮ ਕੀਤੇ ਗਏ ਜਾਰੀ

ਪੰਜਾਬ ਦੇ ਪਲੇਵੇਅ ਸਕੂਲਾਂ ਨੂੰ ਨਵੇਂ ਤੇ ਸਖ਼ਤ ਹੁਕਮ ਕੀਤੇ ਗਏ ਜਾਰੀ

ਪੰਜਾਬ: ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਪੰਜਾਬ ਦੇ ਪਲੇਵੇਅ ਸਕੂਲਾਂ ਨੂੰ ਨਵੇਂ, ਸਖ਼ਤ ਹੁਕਮ ਜਾਰੀ ਕੀਤੇ ਹਨ। ਵਿਭਾਗ ਨੇ ਬੱਚਿਆਂ ਦੇ ਵਿਕਾਸ ਲਈ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਸਕੂਲਾਂ/ਸੰਸਥਾਵਾਂ/ਪਲੇਅਵੇਅ ਸਕੂਲਾਂ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮੋਹਾਲੀ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਈ.ਸੀ.ਸੀ.ਈ. ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਵਿਭਾਗ ਨਾਲ ਲਾਜ਼ਮੀ ਰਜਿਸਟ੍ਰੇਸ਼ਨ ਪ੍ਰਾਪਤ ਕਰਨ ਲਈ ਤੁਰੰਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮੋਹਾਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਮੋਹਾਲੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਅੰਦਰ ਕੰਮ ਕਰਨ ਵਾਲੇ ਪਲੇਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਪਲੇਵੇਅ ਸਕੂਲ ਬਿਨਾਂ ਰਜਿਸਟ੍ਰੇਸ਼ਨ ਦੇ ਕੰਮ ਕਰਦਾ ਪਾਇਆ ਜਾਂਦਾ ਹੈ, ਤਾਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments