ਪੰਜਾਬ : ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦਾ ਦੌਰ ਜਾਰੀ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਅੱਜ 24 ਕੈਰੇਟ ਸੋਨੇ ਦੀ ਕੀਮਤ 1,56,850 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ, ਜਦਕਿ 22 ਕੈਰੇਟ ਸੋਨਾ 1,45,870 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ।
ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ ਵੀ ਵਾਧਾ ਦੇਖਿਆ ਗਿਆ। ਅੱਜ ਚਾਂਦੀ 2,35,500 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ ‘ਤੇ ਪਹੁੰਚ ਗਈ। ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਹੋ ਰਹੇ ਬਦਲਾਅ ਕਾਰਨ ਹੁਣ ਖਰੀਦਦਾਰ ਬਾਜ਼ਾਰ ਦੀਆਂ ਤਾਜ਼ਾ ਕੀਮਤਾਂ ‘ਤੇ ਨਜ਼ਰ ਰੱਖ ਰਹੇ ਹਨ।











