Homeਪੰਜਾਬਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਸੰਬੰਧੀ ਆਈ ਨਵੀਂ ਜਾਣਕਾਰੀ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਸੰਬੰਧੀ ਆਈ ਨਵੀਂ ਜਾਣਕਾਰੀ

ਪੰਜਾਬ: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਧੜਕਣ ਹੁਣ ਸਥਿਰ ਹੈ, ਜੋ ਕਿ ਇੱਕ ਸਕਾਰਾਤਮਕ ਸੰਕੇਤ ਮੰਨਿਆ ਜਾ ਰਿਹਾ ਹੈ। ਇਹ ਜਾਣਕਾਰੀ ਉਨ੍ਹਾਂ ਦੇ ਸਹਿਯੋਗੀ ਰੇਸ਼ਮ ਅਨਮੋਲ ਅਤੇ ਐਮੀ ਵਿਰਕ ਨੇ ਸਾਂਝੀ ਕੀਤੀ ਹੈ।

ਹਾਦਸੇ ਦੌਰਾਨ ਰਾਜਵੀਰ ਦੇ ਸਰੀਰ ਵਿੱਚ ਆਕਸੀਜਨ ਦੀ ਕਮੀ ਦੇਖੀ ਗਈ ਸੀ ਅਤੇ ਐਮ.ਆਰ.ਆਈ. ਰਿਪੋਰਟ ਵਿੱਚ ਪਤਾ ਚੱਲਿਆ ਕਿ ੳੇੁਨ੍ਹਾਂ ਦੇ ਗਰਦਨ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਨਤੀਜੇ ਵਜੋਂ, ਉਨ੍ਹਾਂ ਦੇ ਹੱਥ-ਪੈਰ ਕਮਜ਼ੋਰ ਹੋ ਗਏ ਹਨ ਅਤੇ ਉਨ੍ਹਾਂ ਨੂੰ ਲੰਬੇ ਸਮੇਂ ਲਈ ਵੈਂਟੀਲੇਟਰ ਸਹਾਇਤਾ ‘ਤੇ ਰਹਿਣ ਦੀ ਲੋੜ ਪੈ ਸਕਦੀ ਹੈ।

ਗਾਇਕ ਰਾਜਵੀਰ ਪਿਛਲੇ ਤਿੰਨ ਦਿਨਾਂ ਤੋਂ ਵੈਂਟੀਲੇਟਰ ‘ਤੇ ਹਨ। ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਕਾਰਨ, ਉਨ੍ਹਾਂ ਦਾ ਇਲਾਜ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਇੱਕ ਟੀਮ ਦੁਆਰਾ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਪੰਜਾਬੀ ਗਾਇਕ ਅਤੇ ਸਿਆਸਤਦਾਨ ਉਨ੍ਹਾਂ ਨੂੰ ਦੇਖਣ ਲਈ ਹਸਪਤਾਲ ਆ ਰਹੇ ਹਨ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਾਰਥਨਾਵਾਂ ਹੋ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments