Homeਦੇਸ਼ਭਾਰਤ-ਜਾਪਾਨ ਸਾਂਝੇਦਾਰੀ ਨੂੰ ਨਵੀਂ ਰਫ਼ਤਾਰ, ਮੋਦੀ ਨੇ ਕਿਹਾ- ਦੁਨੀਆ ਦੀਆਂ ਦੋ-ਤਿਹਾਈ ਸੁਜ਼ੂਕੀ...

ਭਾਰਤ-ਜਾਪਾਨ ਸਾਂਝੇਦਾਰੀ ਨੂੰ ਨਵੀਂ ਰਫ਼ਤਾਰ, ਮੋਦੀ ਨੇ ਕਿਹਾ- ਦੁਨੀਆ ਦੀਆਂ ਦੋ-ਤਿਹਾਈ ਸੁਜ਼ੂਕੀ ਕਾਰਾਂ ਭਾਰਤ ਵਿੱਚ ਬਣਦੀਆਂ ਹਨ

ਨਵੀਂ ਦਿੱਲੀ: ਭਾਰਤ ਅਤੇ ਜਾਪਾਨ ਨੇ ਆਪਣੀ ਰਣਨੀਤਕ ਅਤੇ ਆਰਥਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਮਹੱਤਵਪੂਰਨ ਐਲਾਨ ਕੀਤੇ ਹਨ। ਤਿੰਨ ਦਿਨਾਂ ਦੇ ਸਰਕਾਰੀ ਦੌਰੇ ’ਤੇ ਭਾਰਤ ਪਹੁੰਚੀ ਜਾਪਾਨ ਦੀ ਪ੍ਰਧਾਨ ਮੰਤਰੀ ਸਨੈ ਤਕਾਚੀ ਨਾਲ ਸੰਯੁਕਤ ਆਰਥਿਕ ਫੋਰਮ ਨੂੰ ਸੰਬੋਧਨ ਕਰਦਿਆਂ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੁਨੀਆ ਭਰ ਵਿੱਚ ਵਿਕਣ ਵਾਲੀਆਂ ਸੁਜ਼ੂਕੀ ਕਾਰਾਂ ਵਿੱਚੋਂ ਲਗਭਗ ਦੋ-ਤਿਹਾਈ ਭਾਰਤ ਵਿੱਚ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਇੱਥੋਂ 100 ਤੋਂ ਵੱਧ ਦੇਸ਼ਾਂ ਨੂੰ ਨਿਰਯਾਤ ਕੀਤੀਆਂ ਜਾਂਦੀਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨੀ ਨਿਵੇਸ਼ਕਾਂ ਨੂੰ ਭਾਰਤ ਵਿੱਚ ਹੋਰ ਨਿਵੇਸ਼ ਲਈ ਉਤਸ਼ਾਹਿਤ ਕਰਦਿਆਂ ‘ਜਾਪਾਨ ਬਿਜ਼ਨਸ ਵੀਕ’ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ। ਇਸ ਪਹਿਲ ਤਹਿਤ ਪ੍ਰਧਾਨ ਮੰਤਰੀ ਦਫ਼ਤਰ (PMO) ਦੇ ਸੀਨੀਅਰ ਅਧਿਕਾਰੀ ਜਾਪਾਨੀ ਕੰਪਨੀਆਂ ਅਤੇ ਨਿਵੇਸ਼ਕਾਂ ਨਾਲ ਸਿੱਧਾ ਸੰਵਾਦ ਕਰਨਗੇ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨਗੇ।

ਫੋਰਮ ਦੌਰਾਨ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਾਪਾਨ ਦੇ ਸਹਿਯੋਗ ਨਾਲ ਭਾਰਤ ਵਿੱਚ ਕਰੀਬ 1,000 ਖਾਦ ਪਲਾਂਟ ਸਥਾਪਤ ਕੀਤੇ ਜਾਣਗੇ। ਇਸ ਪਹਿਲ ਨਾਲ ਖੇਤੀਬਾੜੀ ਖੇਤਰ ਨੂੰ ਮਜ਼ਬੂਤੀ ਮਿਲਣ ਦੇ ਨਾਲ-ਨਾਲ ਪੇਂਡੂ ਅਰਥਵਿਵਸਥਾ ਨੂੰ ਵੀ ਨਵੀਂ ਤਾਕਤ ਮਿਲਣ ਦੀ ਉਮੀਦ ਹੈ।

ਦੋਵਾਂ ਦੇਸ਼ਾਂ ਨੇ ਅਗਲੇ ਦਹਾਕੇ ਦੌਰਾਨ ਭਾਰਤ ਵਿੱਚ 10 ਟ੍ਰਿਲੀਅਨ ਯੇਨ ਦੇ ਜਾਪਾਨੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦਾ ਟੀਚਾ ਵੀ ਤੈਅ ਕੀਤਾ ਹੈ। ਇਹ ਨਿਵੇਸ਼ ਮੈਨੂਫੈਕਚਰਿੰਗ, ਤਕਨਾਲੋਜੀ, ਬੁਨਿਆਦੀ ਢਾਂਚੇ ਅਤੇ ਹਰੀ ਊਰਜਾ ਵਰਗੇ ਖੇਤਰਾਂ ਵਿੱਚ ਕੀਤਾ ਜਾਵੇਗਾ।

ਇਸ ਦੌਰੇ ਦੌਰਾਨ ਦੋਵਾਂ ਨੇਤਾਵਾਂ ਨੇ ਹਰਿਆਣਾ ਦੇ ਖਰਖੋਦਾ ਵਿੱਚ Maruti Suzuki ਦੇ ਚੌਥੇ ਵਾਹਨ ਨਿਰਮਾਣ ਪਲਾਂਟ ਦਾ ਉਦਘਾਟਨ ਵੀ ਕੀਤਾ। ਇਸ ਪਲਾਂਟ ਨੂੰ ਭਾਰਤ ਦੇ ਆਟੋਮੋਬਾਈਲ ਖੇਤਰ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਮੰਨਿਆ ਜਾ ਰਿਹਾ ਹੈ।

ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਨੇ ਤਾਕਾਇਚੀ ਨੂੰ ਆਪਣੀ “ਛੋਟੀ ਭੈਣ” ਕਹਿ ਕੇ ਸੰਬੋਧਿਤ ਕੀਤਾ, ਜਿਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ਦੋਸਤਾਨਾ ਸਬੰਧਾਂ ਦੀ ਝਲਕ ਮਿਲੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਜਾਪਾਨ ਵਿਚਕਾਰ ਤਕਨਾਲੋਜੀ, ਨਿਵੇਸ਼ ਅਤੇ ਉਤਪਾਦਨ ਸਮਰੱਥਾ ਦਾ ਤਾਲਮੇਲ ਨਾ ਸਿਰਫ਼ ਦੋਵਾਂ ਦੇਸ਼ਾਂ ਲਈ, ਸਗੋਂ ਵਿਸ਼ਵ ਅਰਥਵਿਵਸਥਾ ਲਈ ਵੀ ਲਾਭਕਾਰੀ ਸਾਬਤ ਹੋਵੇਗਾ।

ਮਾਹਿਰਾਂ ਦਾ ਮੰਨਣਾ ਹੈ ਕਿ ਭਾਰਤ-ਜਾਪਾਨ ਸਾਂਝੇਦਾਰੀ ਦਾ ਇਹ ਨਵਾਂ ਅਧਿਆਇ ਏਸ਼ੀਆ ਵਿੱਚ ਆਰਥਿਕ ਵਿਕਾਸ ਅਤੇ ਉਦਯੋਗਿਕ ਸਹਿਯੋਗ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments