Home ਪੰਜਾਬ ਸੋਨੇ ਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ

ਸੋਨੇ ਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ

0

ਜਲੰਧਰ : ਅੱਜ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ 1,52,600 ਰੁਪਏ ਦਰਜ ਕੀਤੀ ਗਈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 1,41,920 ਰੁਪਏ ਤੱਕ ਪਹੁੰਚ ਗਈ। ਇਸ ਦੌਰਾਨ ਚਾਂਦੀ ਦੀ ਕੀਮਤ ਵੀ 2,29,000 ਰੁਪਏ ਦਰਜ ਕੀਤੀ ਗਈ। ਸੋਨੇ ਅਤੇ ਚਾਂਦੀ ਦੀਆਂ ਇਨ੍ਹਾਂ ਨਵੀਆਂ ਕੀਮਤਾਂ ਦੇ ਕਾਰਨ, ਖਰੀਦਦਾਰੀ ਕਰਨ ਵਾਲੇ ਲੋਕਾਂ ਦੀ ਨਜ਼ਰ ਹੁਣ ਬਾਜ਼ਾਰ ਦੇ ਅਗਲੇ ਰੇਟ ’ਤੇ ਰਹੇਗੀ।

ਮੈਟਲਜ਼ ਫੋਕਸ ਨੂੰ 2026 ਦੇ ਅੰਤ ਤੱਕ 5,000 ਡਾਲਰ ਦੀ ਉਮੀਦ

ਹਾਲ ਹੀ ਵਿੱਚ, ਮੈਟਲਜ਼ ਫੋਕਸ ਦੇ ਪ੍ਰਬੰਧ ਨਿਰਦੇਸ਼ਕ ਫਿਲਿਪ ਨਿਊਮੈਨ ਨੇ ਕਿਹਾ ਕਿ 2026 ਦੇ ਅੰਤ ਤੱਕ ਵਿਸ਼ਵ ਬਾਜ਼ਾਰ ਵਿੱਚ ਸੋਨੇ ਦੀ ਕੀਮਤ 5,000 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਸਕਦੀ ਹੈ। ਨਿਊਮੈਨ ਦੇ ਅਨੁਸਾਰ, ਜੇਕਰ ਸੋਨਾ ਇਸ ਪੱਧਰ ‘ਤੇ ਪਹੁੰਚ ਜਾਂਦਾ ਹੈ, ਤਾਂ ਚਾਂਦੀ ਦੀ ਕੀਮਤ ਵੀ $80 ਪ੍ਰਤੀ ਔਂਸ ਤੱਕ ਪਹੁੰਚ ਸਕਦਾ ਹੈ। ਉਨ੍ਹਾਂ ਨੇ 2027 ਵਿੱਚ ਚਾਂਦੀ ਵਿੱਚ ਹੋਰ ਵਾਧੇ ਦੀ ਸੰਭਾਵਨਾ ਵੀ ਜਤਾਈ ਸੀ।

NO COMMENTS

LEAVE A REPLY

Please enter your comment!
Please enter your name here

Exit mobile version