ਪੰਜਾਬ: ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਅੱਜ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। 24 ਕੈਰੇਟ ਸੋਨੇ ਦੀ ਕੀਮਤ ਅੱਜ 1,54,000 ਰੁਪਏ ਪ੍ਰਤੀ 10 ਗ੍ਰਾਮ ਹੈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 1,43,220 ਰੁਪਏ ਹੈ। ਸ਼ਨੀਵਾਰ ਨੂੰ ਵੀ ਸੋਨੇ ਦੇ ਇਹੀ ਭਾਅ ਸਨ ।
ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ ਵੀ ਵਾਧਾ ਦੇਖਿਆ ਗਿਆ ਹੈ। ਸ਼ਨੀਵਾਰ ਨੂੰ ਚਾਂਦੀ 2,38,400 ਰੁਪਏ ਸੀ, ਜੋ ਅੱਜ ਵਧ ਕੇ 2,40,200 ਰੁਪਏ ਹੋ ਗਈ। ਯਾਨੀ ਚਾਂਦੀ ਦੀ ਕੀਮਤ ‘ਚ 1,800 ਰੁਪਏ ਦਾ ਵਾਧਾ ਹੋਇਆ ਹੈ।
ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 200 ਰੁਪਏ ਵਧ ਕੇ 1.54 ਲੱਖ ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ। ਅਮਰੀਕੀ ਡਾਲਰ ਦੀ ਕਮਜ਼ੋਰੀ ਅਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਨਰਮੀ ਦਰਮਿਆਨ ਵਿਦੇਸ਼ੀ ਬਾਜ਼ਾਰਾਂ ‘ਚ ਤੇਜ਼ੀ ਦਾ ਘਰੇਲੂ ਬਾਜ਼ਾਰ ‘ਤੇ ਸਕਾਰਾਤਮਕ ਅਸਰ ਪਿਆ।
ਸਥਾਨਕ ਵਪਾਰੀਆਂ ਮੁਤਾਬਕ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 200 ਰੁਪਏ ਵਧ ਕੇ 1,54,000 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ‘ਤੇ ਪਹੁੰਚ ਗਿਆ, ਜਿਸ ਨਾਲ ਲਗਾਤਾਰ ਚੌਥੇ ਸੈਸ਼ਨ ‘ਚ ਤੇਜ਼ੀ ਦਰਜ ਕੀਤੀ ਗਈ। ਵੀਰਵਾਰ ਨੂੰ ਇਹ 1,53,800 ਰੁਪਏ ਪ੍ਰਤੀ 10 ਗ੍ਰਾਮ ‘ਤੇ ਸੀ।
