Homeਦੇਸ਼ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਲਈ ਨਵੀਂਆਂ ਰਜਿਸਟ੍ਰੇਸ਼ਨਾਂ ਨੂੰ ਅਸਥਾਈ ਤੌਰ 'ਤੇ...

ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਲਈ ਨਵੀਂਆਂ ਰਜਿਸਟ੍ਰੇਸ਼ਨਾਂ ਨੂੰ ਅਸਥਾਈ ਤੌਰ ‘ਤੇ ਕੀਤਾ ਗਿਆ ਮੁਅੱਤਲ

ਕਟੜਾ: ਜੰਮੂ-ਕਸ਼ਮੀਰ ‘ਚ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਖਰਾਬ ਮੌਸਮ ਕਾਰਨ ਪ੍ਰਸ਼ਾਸਨ ਨੇ ਵੱਡੇ ਸਾਵਧਾਨੀ ਦੇ ਕਦਮ ਚੁੱਕੇ ਹਨ। ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (SMVDSB) ਨੇ ਸਾਵਧਾਨੀ ਦੇ ਤੌਰ ‘ਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਲਈ ਨਵੀਂਆਂ ਰਜਿਸਟ੍ਰੇਸ਼ਨਾਂ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਹੈ। ਹਾਲਾਂਕਿ ਬਾਬਾ ਬੁੱਢਾ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦਾ ਤੀਜਾ ਜੱਥਾ ਅੱਜ ਸਵੇਰੇ ਜੰਮੂ ਦੇ ਭਗਵਤੀ ਨਗਰ ਯਾਤਰੀ ਨਿਵਾਸ ਤੋਂ ਪੁਛ ਜ਼ਿਲ੍ਹੇ ਦੀ ਮੰਡੀ ਤਹਿਸੀਲ ਲਈ ਰਵਾਨਾ ਹੋਇਆ। ਮੌਸਮ ਵਿਭਾਗ ਨੇ ਅੱਜ ਜੰਮੂ-ਕਸ਼ਮੀਰ ‘ਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਵੈਧ RFID ਵਾਲੇ ਯਾਤਰੀਆਂ ਲਈ ਦਿਸ਼ਾ-ਨਿਰਦੇਸ਼
ਸ਼੍ਰਾਈਨ ਬੋਰਡ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਿਨ੍ਹਾਂ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਅਤੇ ਜਿਨ੍ਹਾਂ ਕੋਲ ਵੈਧ RFID ਕਾਰਡ ਹਨ, ਉਨ੍ਹਾਂ ਨੂੰ ਸਿਰਫ਼ ਮੌਸਮ ਦੀ ਸਥਿਤੀ ਅਤੇ ਸੁਰੱਖਿਆ ਅਧਿਕਾਰੀਆਂ ਦੇ ਮੁਲਾਂਕਣ ਦੇ ਆਧਾਰ ‘ਤੇ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਨੇ ਸਾਰੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦਾ ਜੋਖਮ ਨਾ ਲੈਣ ਅਤੇ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਬੈਟਰੀ ਕਾਰ ਦਾ ਰਸਤਾ ਬੰਦ: ਸਾਵਧਾਨੀ ਦੇ ਤੌਰ ‘ਤੇ, ਮੁੱਖ ਬੈਟਰੀ ਕਾਰ ਦਾ ਰਸਤਾ ਬੰਦ ਕਰ ਦਿੱਤਾ ਗਿਆ ਹੈ।

ਹੈਲੀਕਾਪਟਰ ਸੇਵਾ ਮੁਅੱਤਲ: ਕਟੜਾ ਅਤੇ ਸੰਜੀਚਤ ਵਿਚਕਾਰ ਚੱਲ ਰਹੀ ਹੈਲੀਕਾਪਟਰ ਸੇਵਾ ਵੀ ਘੱਟ ਵਿਜ਼ੀਬਿਲਟੀ ਕਾਰਨ ਪੂਰੀ ਤਰ੍ਹਾਂ ਮੁਅੱਤਲ ਕਰ ਦਿੱਤੀ ਗਈ ਹੈ। ਮੌਸਮ ਠੀਕ ਹੋਣ ਤੋਂ ਬਾਅਦ ਹੀ ਸੇਵਾਵਾਂ ਬਹਾਲ ਕੀਤੀਆਂ ਜਾਣਗੀਆਂ। ਰਿਪੋਰਟਾਂ ਅਨੁਸਾਰ ਯਾਤਰਾ ਰੋਕਣ ਤੋਂ ਪਹਿਲਾਂ ਲਗਭਗ 12,000 ਸ਼ਰਧਾਲੂਆਂ ਨੇ ਆਪਣੀ ਰਜਿਸਟਰੇਸ਼ਨ ਕਰਵਾਈ ਸੀ ਅਤੇ ਦੁਪਹਿਰ 3 ਵਜੇ ਤੱਕ ਭਵਨ ਵੱਲ ਰਵਾਨਾ ਹੋ ਗਏ ਸਨ। ਸ਼ਰਧਾਲੂ ਹਾਲੇ ਵੀ ਕਟੜਾ ਬੇਸ ਕੈਂਪ ‘ਤੇ ਪਹੁੰਚ ਰਹੇ ਹਨ, ਜਿਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਅਧਿਕਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਮੌਜੂਦਾ ਮੌਸਮ ਅਤੇ ਸੁਰੱਖਿਆ ਸਥਿਤੀਆਂ ਦੇ ਅਧਾਰ ‘ਤੇ ਨਵੀਆਂ ਰਜਿਸਟ੍ਰੇਸ਼ਨਾਂ ਨੂੰ ਮੁੜ ਸ਼ੁਰੂ ਕਰਨ ਬਾਰੇ ਅਗਲੇ ਫ਼ੈਸਲੇ ਲਏ ਜਾਣਗੇ।

ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਜੰਮੂ-ਕਸ਼ਮੀਰ ‘ਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਸਵੇਰੇ ਜੰਮੂ ਖੇਤਰ ਦੇ ਮੈਦਾਨੀ ਇਲਾਕਿਆਂ ਅਤੇ ਉੱਚੇ ਇਲਾਕਿਆਂ ਵਿੱਚ ਥੋੜ੍ਹਾ ਜਿਹਾ ਭਾਰੀ ਮੀਂਹ ਪਿਆ। ਕੁਝ ਥਾਵਾਂ ‘ਤੇ ਖਾਸ ਕਰਕੇ ਦੁਪਹਿਰ ਤੋਂ ਸ਼ਾਮ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੀ ਰਾਤ ਤੋਂ ਕਈ ਇਲਾਕਿਆਂ ‘ਚ ਮੀਂਹ ਪੈ ਰਿਹਾ ਹੈ, ਇਸ ਲਈ ਲੋਕਾਂ ਨੂੰ ਖਾਸ ਤੌਰ ‘ਤੇ ਭਾਰੀ ਮੀਂਹ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਕਸ਼ਮੀਰ ਡਿਵੀਜ਼ਨ ਦੇ ਕੁਝ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਚੇਤਾਵਨੀ ਵੀ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments