Home ਦੇਸ਼ ਆ ਰਿਹਾ ਨਵਾਂ ਨਿਯਮ, ਪੁਰਾਣੇ ਵਾਹਨਾਂ ਦੇ ਮਾਲਕਾਂ ਨੂੰ ਵੱਡੀ ਰਾਹਤ

ਆ ਰਿਹਾ ਨਵਾਂ ਨਿਯਮ, ਪੁਰਾਣੇ ਵਾਹਨਾਂ ਦੇ ਮਾਲਕਾਂ ਨੂੰ ਵੱਡੀ ਰਾਹਤ

0

ਦਿੱਲੀ : ਦਿੱਲੀ ਵਿੱਚ 15 ਸਾਲ ਤੋਂ ਵੱਧ ਪੁਰਾਣੇ ਪੈਟਰੋਲ ਅਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਨੂੰ ਈਂਧਨ ਨਾ ਦੇਣ ਅਤੇ ਜੁਰਮਾਨਾ ਲਗਾਉਣ ਦੀ ਯੋਜਨਾ ਨੂੰ CAQM ਨੇ 1 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਬੀਤੀ ਦਿਨ ਹੋਈ ਇੱਕ ਮੀਟਿੰਗ ਵਿੱਚ ਇਹ ਫੈਸਲਾ ਲਿਆ। CAQM ਦੇ ਅਨੁਸਾਰ, ਤੇਲ ਪਾਬੰਦੀ ਯੋਜਨਾ ਹੁਣ 1 ਨਵੰਬਰ, 2025 ਨੂੰ ਦਿੱਲੀ ਦੇ ਨਾਲ-ਨਾਲ ਹੋਰ ਪੰਜ ਸ਼ਹਿਰਾਂ ਵਿੱਚ ਲਾਗੂ ਕੀਤੀ ਜਾਵੇਗੀ।

ਦੱਸ ਦਈਏ ਕਿ 1 ਜੁਲਾਈ ਤੋਂ ਦਿੱਲੀ ਵਿੱਚ ਆਪਣੀ ਮਿਆਦ ਪੂਰੀ ਕਰਨ ਵਾਲੇ ਵਾਹਨਾਂ ਲਈ ਈਂਧਨ ਬੰਦ ਕਰ ਦਿੱਤਾ ਗਿਆ ਸੀ। ਨਾਲ ਹੀ, ਸੜਕ ‘ਤੇ ਮਿਲਣ ਵਾਲੇ ਅਜਿਹੇ ਵਾਹਨਾਂ ‘ਤੇ ਭਾਰੀ ਜੁਰਮਾਨਾ ਲਗਾਇਆ ਜਾ ਰਿਹਾ ਸੀ। ਲੋਕਾਂ ਦੇ ਭਾਰੀ ਵਿਰੋਧ ਤੋਂ ਬਾਅਦ, ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ CAQM ਨੂੰ ਇੱਕ ਪੱਤਰ ਲਿਖ ਕੇ ਇਸ ਯੋਜਨਾ ਨੂੰ ਨਵੰਬਰ ਤੱਕ ਲਾਗੂ ਕਰਨ ਦੀ ਅਪੀਲ ਕੀਤੀ।

ਇਸ ’ਤੇ ਗੱਲ ਕਰਦਿਆਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਸੁਪਰੀਮ ਕੋਰਟ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਵੱਧ ਉਮਰ ਦੇ ਵਾਹਨਾਂ ਲਈ ਅਜਿਹੇ ਨਿਯਮ ਬਣਾਉਣ ਦੀ ਮੰਗ ਕਰੇਗੀ।ਗੁਪਤਾ ਦੀ ਇਹ ਟਿੱਪਣੀ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਦੁਆਰਾ ਉਨ੍ਹਾਂ ਨੂੰ ਲਿਖੇ ਇੱਕ ਪੱਤਰ ਤੋਂ ਬਾਅਦ ਆਈ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਇਹ ਸੋਚਣਾ “ਤਰਕਹੀਣ” ਹੈ ਕਿ 10 ਸਾਲ ਪੁਰਾਣੀ ਡੀਜ਼ਲ ਗੱਡੀ ਨੇ ਦਿੱਲੀ ਵਿੱਚ ਆਪਣੀ ਉਮਰ ਪੂਰੀ ਕਰ ਲਈ ਹੈ, ਜਦੋਂ ਕਿ ਇਹ ਅਜੇ ਵੀ ਕਿਸੇ ਹੋਰ ਸ਼ਹਿਰ ਵਿੱਚ ਉਸੇ ਕਾਨੂੰਨ ਅਧੀਨ ਸੜਕ ਦੇ ਯੋਗ ਅਤੇ ਕਾਨੂੰਨੀ ਹੈ।

ਫਿਲਹਾਲ CAQM ਨੇ 1 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਜੁਰਮਾਨੇ ਵਾਲੀ ਨੀਤੀ ਨੂੰ ਮੁਲਤਵੀ ਕਰ ਦਿੱਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version