Home ਪੰਜਾਬ 2162 ਆਂਗਣਵਾੜੀ ਸੈਂਟਰਾਂ ’ਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ...

2162 ਆਂਗਣਵਾੜੀ ਸੈਂਟਰਾਂ ’ਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ ਕੌਰ

0

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਬੱਚਿਆਂ ਲਈ ਸਵੱਛਤਾ ਸੁਵਿਧਾਵਾਂ ਵਿੱਚ ਸੁਧਾਰ ਕਰਕੇ ਉਨ੍ਹਾਂ ਲਈ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ 2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ, ਜਿਨ੍ਹਾਂ ’ਤੇ ਲਗਭਗ 7.78 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਹਰ ਟਾਇਲਟ ਦੇ ਨਿਰਮਾਣ ’ਤੇ ਕਰੀਬ 36 ਹਜ਼ਾਰ ਰੁਪਏ ਖਰਚੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿੱਚ ਬਣਾਏ ਜਾਣ ਵਾਲੇ ਟਾਇਲਟਾਂ ਲਈ ਜਲਦ ਹੀ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ, ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟਾਇਲਟ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਬਣਾਏ ਜਾਣਗੇ, ਜਿਸ ਨਾਲ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਨੰਨੇ ਮੁੰਨੇ ਬੱਚਿਆਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ ਅਤੇ ਉਨ੍ਹਾਂ ਲਈ ਸਾਫ਼-ਸੁਥਰਾ ਮਾਹੌਲ ਤਿਆਰ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰ ਨੰਨੇ ਮੁੰਨੇ ਬੱਚਿਆਂ ਦੀ ਦੇਖਭਾਲ ਅਤੇ ਸ਼ੁਰੂਆਤੀ ਸਿੱਖਿਆ ਦਾ ਪਹਿਲਾ ਪੜਾਅ ਹੁੰਦੇ ਹਨ। ਬੱਚਿਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਟਾਇਲਟਾਂ ਦੀਆਂ ਬਿਹਤਰ ਸੁਵਿਧਾਵਾਂ ਨਾਲ ਨਾ ਸਿਰਫ਼ ਬੱਚਿਆਂ ਦੀ ਸਿਹਤ ਦੀ ਰੱਖਿਆ ਹੋਵੇਗੀ, ਸਗੋਂ ਮਾਪਿਆਂ ਦਾ ਭਰੋਸਾ ਵੀ ਆਂਗਣਵਾੜੀ ਸੈਂਟਰਾਂ ’ਤੇ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਟਾਇਲਟਾਂ ਦਾ ਨਿਰਮਾਣ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾਵੇਗਾ ਅਤੇ ਇਸ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਪੂਰਾ ਕੀਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version