Homeਪੰਜਾਬਤਜਿੰਦਰ ਸਿੰਘ ਕਤਲ ਮਾਮਲੇ ’ਚ ਨਵਾਂ ਮੋੜ, ਪ੍ਰੇਮਿਕਾ 3 ਦਿਨਾਂ ਦੇ ਪੁਲਿਸ...

ਤਜਿੰਦਰ ਸਿੰਘ ਕਤਲ ਮਾਮਲੇ ’ਚ ਨਵਾਂ ਮੋੜ, ਪ੍ਰੇਮਿਕਾ 3 ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਗੁਰਦਾਸਪੁਰ: ਰੰਧਾਵਾ ਕਲੋਨੀ ਦੇ ਤਜਿੰਦਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਜਾਂਚ ਦੌਰਾਨ ਨਵਾਂ ਮੋੜ ਆਇਆ ਹੈ। ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਉਸ ਦੀ ਪ੍ਰੇਮਿਕਾ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੂੰ ਤਿੰਨ ਦਿਨਾਂ ਦਾ ਰਿਮਾਂਡ ਮਿਲਿਆ ਹੈ। ਉੱਧਰ, ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਸਿਵਲ ਹਸਪਤਾਲ ਗੁਰਦਾਸਪੁਰ ਵੱਲੋਂ ਮ੍ਰਿਤਕ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

ਲਾਸ਼ ਹਵਾਲੇ ਲੈਣ ਸਮੇਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀ ਆਗੂ ਬੀਬੀ ਦਵਿੰਦਰ ਕੌਰ ਨੇ ਪੁਲਿਸ ਦੀ ਜਾਂਚ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਕਥਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਤੇਜ਼ ਕੀਤੀ, ਪਰ ਕਤਲ ਦਾ ਕੇਸ ਦਰਜ ਹੋਣ ਦੇ ਬਾਵਜੂਦ ਘਟਨਾ ਨੂੰ ਹਾਦਸੇ ਨਾਲ ਜੋੜੇ ਜਾਣ ਦੀ ਗੱਲ ਪਰਿਵਾਰ ਲਈ ਚਿੰਤਾ ਦਾ ਵਿਸ਼ਾ ਹੈ।

ਪਰਿਵਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਨੂੰ ਕਿਸੇ ਹੋਰ ਦਿਸ਼ਾ ਵਿੱਚ ਲਿਜਾਣ ਦੀ ਬਜਾਏ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਕਿ ਰਿਮਾਂਡ ਦੌਰਾਨ ਗ੍ਰਿਫ਼ਤਾਰ ਕੀਤੀ ਗਈ ਲੜਕੀ ਤੋਂ ਪੁੱਛਗਿੱਛ ਕਰਕੇ ਘਟਨਾ ਨਾਲ ਜੁੜੇ ਸਾਰੇ ਤੱਥ ਸਾਹਮਣੇ ਲਿਆਂਦੇ ਜਾਣ ਅਤੇ ਜੇਕਰ ਹੋਰ ਕੋਈ ਵਿਅਕਤੀ ਇਸ ਮਾਮਲੇ ਵਿੱਚ ਸ਼ਾਮਲ ਹੈ ਤਾਂ ਉਸ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪਰਿਵਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਭਾਵੇਂ ਪੋਸਟਮਾਰਟਮ ਤੋਂ ਬਾਅਦ ਲਾਸ਼ ਉਨ੍ਹਾਂ ਦੇ ਹਵਾਲੇ ਕਰ ਦਿੱਤੀ ਗਈ ਹੈ, ਪਰ ਉਹ ਤਜਿੰਦਰ ਸਿੰਘ ਦਾ ਅੰਤਿਮ ਸਸਕਾਰ ਉਦੋਂ ਤੱਕ ਨਹੀਂ ਕਰਨਗੇ, ਜਦੋਂ ਤੱਕ ਉਨ੍ਹਾਂ ਮੁਤਾਬਕ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਨਹੀਂ ਆ ਜਾਂਦੀ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਬਾਰੇ ਸਪੱਸ਼ਟਤਾ ਨਹੀਂ ਹੁੰਦੀ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments