ਚੰਡੀਗੜ੍ਹ: ਪੰਜਾਬ ਅਤੇ ਪੂਰੇ ਉੱਤਰੀ ਭਾਰਤੀ ਖੇਤਰ ਵਿੱਚ ਤੇਜ਼ ਗਰਮੀ ਦਾ ਕਹਿਰ ਜਾਰੀ ਹੈ। ਹਾਲਾਂਕਿ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਅਗਲੇ ਕੁਝ ਦਿਨਾਂ ਲਈ ਮੌਸਮ ਨੂੰ ਥੋੜ੍ਹਾ ਠੰਡਾ ਰੱਖ ਸਕਦੀ ਹੈ, ਪਰ ਇਸ ਤੋਂ ਬਾਅਦ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਵੱਧ ਸਕਦੀ ਹੈ ਗਰਮੀਆਂ ਦੀਆਂ ਛੁੱਟੀਆਂ ਦੀ ਮਿਆਦ
ਮੌਜੂਦਾ ਗਰਮੀ ਦੀਆਂ ਸਥਿਤੀਆਂ ਦੇ ਮੱਦੇਨਜ਼ਰ, ਕਈ ਰਾਜਾਂ ਨੇ ਇਸ ਸਾਲ ਸਕੂਲ ਛੁੱਟੀਆਂ ਆਮ ਨਾਲੋਂ ਪਹਿਲਾਂ ਐਲਾਨਣ ਦਾ ਫ਼ੈਸਲਾ ਕੀਤਾ ਹੈ। ਇਸ ਲਈ, ਇਹ ਕਿਆਸ ਲਗਾਏ ਜਾ ਰਹੇ ਹਨ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਵੀ ਸਕੂਲ ਛੁੱਟੀਆਂ ਜਲਦੀ ਸ਼ੁਰੂ ਕਰਨ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਦੀ ਮਿਆਦ ਵਧਾਈ ਜਾ ਸਕਦੀ ਹੈ, ਕਿਉਂਕਿ ਜਦੋਂ ਸਕੂਲ ਛੁੱਟੀਆਂ ਲਈ ਬੰਦ ਹੁੰਦੇ ਹਨ, ਗਰਮੀ ਆਪਣੇ ਸਿਖਰ ‘ਤੇ ਹੁੰਦੀ ਹੈ, ਜਿਸ ਕਾਰਨ ਮਾਪਿਆਂ ਵਿੱਚ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਿੰਤਾ ਬਣੀ ਰਹਿੰਦੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਜਲਦ ਤੋਂ ਜਲਦ ਸਕੂਲਾਂ ਵਿੱਚ ਛੁੱਟੀਆਂ ਜਾਂ ਸਮੇਂ ਵਿੱਚ ਬਦਲਾਅ ਹੋਵੇ ਤਾਂ ਕਿ ਬੱਚੇ ਬਿਮਾਰ ਨਾ ਪੈਣ ।
ਪਿਛਲੇ ਸਾਲਾਂ ਵਿੱਚ ਵੀ ਰਾਜ ਵਿੱਚ ਇਸੇ ਤਰ੍ਹਾਂ ਦੇ ਫ਼ੈਸਲੇ ਲਏ ਗਏ ਹਨ ਕਿ ਜਦੋਂ ਗਰਮੀ ਬਹੁਤ ਜ਼ਿਆਦਾ ਵਧ ਜਾਂਦੀ ਹੈ , ਤਾਂ ਮਈ ਮਹੀਨੇ ਵਿੱਚ ਹੀ ਸਕੂਲਾਂ ਵਿੱਚ ਛੁੱਟੀਆ ਐਲਾਨ ਦਿੱਤੀਆਂ ਜਾਂਦੀਆਂ ਜਮ । ਇਸ ਵਾਰ ਵੀ ਵਿਚਾਰ-ਵਟਾਂਦਰੇ ਚੱਲ ਰਹੇ ਹਨ, ਜਿਸ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਬਣਿਆ ਰਿਹਾ, ਤਾਂ ਗਰਮੀਆਂ ਦੀਆਂ ਛੁੱਟੀਆਂ ਮਈ ਦੇ ਅੰਤ ਤੱਕ ਐਲਾਨੀਆਂ ਜਾ ਸਕਦੀਆਂ ਹਨ।











