Home ਪੰਜਾਬ ਪੰਜਾਬ ‘ਚ ਭਾਰੀ ਮੀਂਹ ਨੂੰ ਲੈ ਕੇ ਨਵੀਂ ਚੇਤਾਵਨੀ ਜਾਰੀ

ਪੰਜਾਬ ‘ਚ ਭਾਰੀ ਮੀਂਹ ਨੂੰ ਲੈ ਕੇ ਨਵੀਂ ਚੇਤਾਵਨੀ ਜਾਰੀ

0

ਚੰਡੀਗੜ੍ਹ: ਭਾਰੀ ਮੀਂਹ ਅਤੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਲਈ ਮੌਸਮ ਵਿਭਾਗ ਵੱਲੋਂ ਖੁਸ਼ਖ਼ਬਰੀ ਆਈ ਹੈ। ਦਰਅਸਲ, ਮੌਸਮ ਵਿਭਾਗ ਨੇ 9 ਸਤੰਬਰ ਤੱਕ ਭਾਰੀ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਕਾਰਨ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ।

ਭਾਵੇਂ ਇਨ੍ਹਾਂ ਤਰੀਕਾਂ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ, ਪਰ ਤਬਾਹੀ ਮਚਾਉਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ 5 ਸਤੰਬਰ ਤੋਂ 9 ਸਤੰਬਰ ਤੱਕ ਕਿਸੇ ਵੀ ਤਰ੍ਹਾਂ ਦੀ ਅਲਰਟ ਜਾਰੀ ਨਹੀਂ ਕੀਤੀ ਹੈ, ਜਦੋਂ ਕਿ 10 ਸਤੰਬਰ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ ਵਿੱਚ ਮੀਂਹ ਕਾਰਨ ਬਹੁਤ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਖੜ੍ਹੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਸੜਕਾਂ ਅਤੇ ਪੁਲ ਟੁੱਟ ਗਏ ਹਨ। ਕਈ ਗਰੀਬ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਪੰਜਾਬ ਸਰਕਾਰ ਲਗਾਤਾਰ ਰਾਹਤ ਕਾਰਜ ਕਰ ਰਹੀ ਹੈ। ਹੁਣ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਰਾਹਤ ਦੀ ਗੱਲ ਕੀਤੀ ਹੈ, ਜਿਸ ਨਾਲ ਲੋਕਾਂ ਵਿੱਚ ਉਮੀਦ ਜਾਗ ਗਈ ਹੈ ਕਿ ਸਥਿਤੀ ਹੌਲੀ-ਹੌਲੀ ਸੁਧਰੇਗੀ।

NO COMMENTS

LEAVE A REPLY

Please enter your comment!
Please enter your name here

Exit mobile version