Home ਖੇਡਾਂ ਨਿਊਜ਼ੀਲੈਂਡ ਕ੍ਰਿਕਟ ਨੇ ਵਨਡੇ ਸੀਰੀਜ਼ ਲਈ ਆਪਣੀ ਟੀਮ ਦਾ ਕੀਤਾ ਐਲਾਨ

ਨਿਊਜ਼ੀਲੈਂਡ ਕ੍ਰਿਕਟ ਨੇ ਵਨਡੇ ਸੀਰੀਜ਼ ਲਈ ਆਪਣੀ ਟੀਮ ਦਾ ਕੀਤਾ ਐਲਾਨ

0

Sports News : ਨਿਊਜ਼ੀਲੈਂਡ ਦੀ ਟੀਮ ਇਸ ਸਮੇਂ ਆਪਣੇ ਘਰ ਵਿੱਚ ਵੈਸਟ ਇੰਡੀਜ਼ ਦੇ ਖਿਲਾਫ 5 ਮੈਚਾਂ ਦੀ ਟੀ20 ਸੀਰੀਜ਼ ਖੇਡ ਰਹੀ ਹੈ, ਜਿਸ ਦੇ ਖਤਮ ਹੋਣ ਤੋਂ ਬਾਅਦ ਉਸ ਨੂੰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵੀ ਖੇਡਣੀ ਹੈ। ਨਿਊਜ਼ੀਲੈਂਡ ਕ੍ਰਿਕਟ ਨੇ ਵਨਡੇ ਸੀਰੀਜ਼ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਤੇਜ਼ ਗੇਂਦਬਾਜ਼ ਮੈਟ ਹੈਨਰੀ ਦੀ ਵਾਪਸੀ ਹੋਈ ਹੈ। ਇਸ ਵਨਡੇ ਸੀਰੀਜ਼ ਦਾ ਪਹਿਲਾ ਮੈਚ 16 ਨਵੰਬਰ ਨੂੰ ਖੇਡਿਆ ਜਾਵੇਗਾ। ਉੱਥੇ ਹੀ ਕੀਵੀ ਟੀਮ ਦੇ ਸਾਬਕਾ ਕਪਤਾਨ ਅਤੇ ਤਜਰਬੇਕਾਰ ਖਿਡਾਰੀ ਕੇਨ ਵਿਲੀਅਮਸਨ ਨੂੰ ਵਨਡੇ ਸੀਰੀਜ਼ ਲਈ ਨਿਊਜ਼ੀਲੈਂਡ ਦੀ ਟੀਮ ਵਿੱਚ ਨਹੀਂ ਚੁਣਿਆ ਗਿਆ ਹੈ।

ਹੈਨਰੀ ਪੂਰੀ ਤਰ੍ਹਾਂ ਫਿੱਟ ਹੋ ਤੋਂ ਬਾਅਦ ਕਰ ਰਹੇ ਵਾਪਸੀ

ਮੈਟ ਹੈਨਰੀ ਇੰਗਲੈਂਡ ਖਿਲਾਫ਼ ਹੋਈ ਵਨਡੇ ਸੀਰੀਜ਼ ਦੌਰਾਨ ਕਾਫ਼ ਸਟ੍ਰੇਨ ਕਰਕੇ ਆਖ਼ਰੀ 2 ਮੁਕਾਬਲੇ ਨਹੀਂ ਖੇਡ ਸਕੇ ਸਨ, ਜਿਸ ਤੋਂ ਬਾਅਦ ਉਹ ਆਪਣੀ ਫਿਟਨੈੱਸ ਨੂੰ ਮੁੜ ਹਾਸਲ ਕਰਨ ਲਈ ਰਿਹੈਬਿਲੀਟੇਸ਼ਨ ਪ੍ਰਕਿਰਿਆ ‘ਚੋਂ ਗੁਜ਼ਰ ਰਹੇ ਸਨ। ਮੈਟ ਹੈਨਰੀ ਹੁਣ ਜਿੱਥੇ ਪੂਰੀ ਤਰ੍ਹਾਂ ਫਿੱਟ ਹੋ ਗਏ ਹਨ, ਉਸੇ ਦੇ ਨਾਲ ਉਨ੍ਹਾਂ ਦੀ ਵਨਡੇ ਸੀਰੀਜ਼ ਲਈ ਕੀਵੀ ਟੀਮ ਦੀ ਸਕੁਐਡ ਵਿੱਚ ਵਾਪਸੀ ਵੀ ਦੇਖਣ ਨੂੰ ਮਿਲੀ ਹੈ, ਉੱਥੇ ਹੀ ਇਸ ਵਨਡੇ ਸੀਰੀਜ਼ ਤੋਂ ਬਾਅਦ ਨਿਊਜ਼ੀਲੈਂਡ ਦੀ ਟੀਮ ਨੂੰ ਵੈਸਟਇੰਡੀਜ਼ ਦੇ ਖਿਲਾਫ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਵੀ ਖੇਡਣੀ ਹੈ, ਜਿਸ ਵਿੱਚ ਮੈਟ ਹੈਨਰੀ ਦੀ ਭੂਮਿਕਾ ਕਾਫੀ ਅਹਿਮ ਰਹਿਣ ਵਾਲੀ ਹੈ। ਕੀਵੀ ਟੀਮ ਦੀ ਵਿੰਡੀਜ਼ ਦੇ ਖਿਲਾਫ਼ ਵਨਡੇ ਸਕੁਐਡ ਬਾਰੇ ਗੱਲ ਕਰੀਏ ਤਾਂ ਉਹਦੇ ਵਿੱਚ ਸਾਬਕਾ ਕਪਤਾਨ ਕੇਨ ਵਿਲੀਅਮਸਨ ਨੂੰ ਨਹੀਂ ਚੁਣਿਆ ਗਿਆ, ਜਿਸ ਦੇ ਪਿੱਛੇ ਵੱਡਾ ਕਾਰਨ ਦਸੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੋਣ ਵਾਲੀ ਟੈਸਟ ਸੀਰੀਜ਼ ਹੈ, ਜਿਸ ਦੀ ਤਿਆਰੀ ਲਈ ਵਿਲੀਅਮਸਨ ਨੂੰ ਸਮਾਂ ਮਿਲ ਸਕੇ।

ਕੋਚ ਨੇ ਹੈਨਰੀ ਦੀ ਵਾਪਸੀ ‘ਤੇ ਪ੍ਰਗਟਾਈ ਖੁਸ਼ੀ

ਵੈਸਟਇੰਡੀਜ਼ ਦੇ ਖਿਲਾਫ ਆਉਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਨਿਊਜ਼ੀਲੈਂਡ ਟੀਮ ਵਿੱਚ ਮੈਟ ਹੈਨਰੀ ਦੀ ਵਾਪਸੀ ‘ਤੇ ਕੀਵੀ ਟੀਮ ਦੇ ਹੈੱਡ ਕੋਚ ਰੌਬ ਵਾਲਟਰ ਨੇ ਆਪਣੀ ਖੁਸ਼ੀ ਜ਼ਾਹਰ ਕੀਤੀ। ਓਹਨਾ ਨੇ ਟੀਮ ਦਾ ਐਲਾਨ ਹੋਣ ਤੋਂ ਬਾਅਦ ਆਪਣੇ ਬਿਆਨ ਵਿੱਚ ਕਿਹਾ ਕਿ ਹੈਨਰੀ ਸਾਡੇ ਸੀਨੀਅਰ ਗੇਂਦਬਾਜ਼ ਹਨ ਅਤੇ ਉਨ੍ਹਾਂ ਦੀ ਵਾਪਸੀ ਸਾਡੇ ਲਈ ਬਹੁਤ ਚੰਗੀ ਗੱਲ ਹੈ, ਜਿਸ ਵਿੱਚ ਉਹ ਇੱਕ ਦਿਨਾਂ ਮੈਚਾਂ ਅਤੇ ਫਿਰ ਉਸ ਤੋਂ ਬਾਅਦ ਹੋਣ ਵਾਲੀ ਟੈਸਟ ਲੜੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਵੈਸਟਇੰਡੀਜ਼ ਦੇ ਵਿਰੁੱਧ ਵਨਡੇ ਸੀਰੀਜ਼ ਲਈ ਨਿਊਜ਼ੀਲੈਂਡ ਦੀ ਟੀਮ

ਮਿਸ਼ੇਲ ਸੈਂਟਨਰ (ਕਪਤਾਨ), ਮਾਈਕਲ ਬ੍ਰੇਸਵੈੱਲ, ਮਾਰਕ ਚੈਪਮੈਨ, ਡੇਵੋਨ ਕੌਨਵੇ, ਜੈਕਬ ਡਫੀ, ਜੈਕ ਫੌਲਕਸ, ਮੈਟ ਹੈਨਰੀ, ਕਾਇਲ ਜੈਮੀਸਨ, ਟੌਮ ਲੈਥਮ (ਵਿਕਟਕੀਪਰ), ਡੈਰਿਲ ਮਿਸ਼ੇਲ, ਰਾਚਿਨ ਰਵਿੰਦਰ, ਨਾਥਨ ਸਮਿਥ, ਬਲੇਅਰ ਟਿਕਨਰ, ਵਿਲ ਯੰਗ।

NO COMMENTS

LEAVE A REPLY

Please enter your comment!
Please enter your name here

Exit mobile version