Homeਪੰਜਾਬਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੇ ਅਹੁਦੇ...

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੇ ਅਹੁਦੇ ਤੇ ਗੁਪਤਤਾ ਦੀ ਚੁੱਕੀ ਸਹੁੰ

ਚੰਡੀਗੜ੍ਹ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਬੀਤੇ ਦਿਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਆਪਣੀ ਯੋਗਤਾ, ਇਮਾਨਦਾਰੀ, ਸਮਰਪਣ ਅਤੇ ਸੁਹਿਰਦਤਾ ਨਾਲ ਆਪਣੇ ਫਰਜ਼ ਨਿਭਾਉਣਗੇ।

ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਵਿਸ਼ਵਜੀਤ ਖੰਨਾ, ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਆਈ.ਏ.ਐਸ., ਹੋਰ ਪਤਵੰਤੇ ਅਤੇ ਰਵੀ ਕੁਮਾਰ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments