Homeਪੰਜਾਬਮਾਨਸਾ 'ਚ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਨੇ...

ਮਾਨਸਾ ‘ਚ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਨੇ ਚੁੱਕੀ ਸਹੁੰ

ਮਾਨਸਾ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਲਈ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂ ਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਬਿਨਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ ਦੇ, ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ।

ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੇਂਡੂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਹ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹੀਆਂ ਸਨ ਪਰ ਹੁਣ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਸਮੁੱਚੇ ਲੋਕਾਂ ਦੀ ਸੇਵਾ ਕਰਨ । ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮਾਨਸਾ ਜ਼ਿਲ੍ਹਾ ਪਹਿਲਾਂ ਹੀ ਵਿੱਦਿਆ, ਖੇਡਾਂ ਅਤੇ ਸਮਾਜਿਕ ਖੇਤਰਾਂ ਵਿੱਚ ਮੋਹਰੀ ਰਿਹਾ ਹੈ ਅਤੇ ਨਵੇਂ ਬਣੇ ਮੈਂਬਰਾਂ ਦਾ ਫਰਜ਼ ਹੈ ਕਿ ਉਹ ਆਪੋ-ਆਪਣੇ ਇਲਾਕਿਆਂ ਵਿੱਚ ਰਿਕਾਰਡ ਤੋੜ ਵਿਕਾਸ ਕਰਵਾ ਕੇ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਵੀ ਸੂਬੇ ਵਿੱਚ ਪਹਿਲੇ ਨੰਬਰ ‘ਤੇ ਲੈ ਕੇ ਆਉਣ।

ਸਮਾਗਮ ਦੌਰਾਨ ਏ.ਡੀ.ਸੀ. (ਵਿਕਾਸ) ਆਕਾਸ਼ ਬਾਂਸਲ ਨੇ ਨਵੇਂ ਚੁਣੇ ਮੈਂਬਰਾਂ ਨੂੰ ਸਹੁੰ ਚੁਕਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਸਾਰੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।ਸਹੁੰ ਚੁੱਕਣ ਵਾਲੇ ਮੈਂਬਰਾਂ ਵਿੱਚ ਸ਼ਾਮਿਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਜਮੀਨੀ ਪੱਧਰ ਤੇ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments