HomePunjabਨਵ-ਵਿਆਹੁਤਾ ਦੀ ਭੇਤਭਰੀ ਹਾਲਤ 'ਚ ਮੌਤ, ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਦੋਸ਼

ਨਵ-ਵਿਆਹੁਤਾ ਦੀ ਭੇਤਭਰੀ ਹਾਲਤ ‘ਚ ਮੌਤ, ਸਹੁਰੇ ਪਰਿਵਾਰ ‘ਤੇ ਲਾਏ ਗੰਭੀਰ ਦੋਸ਼

ਫਗਵਾੜਾ : ਹਦੀਆਬਾਦ ਇਲਾਕੇ (Hadiabad area) ‘ਚ ਸਥਿਤ ਮੁਹੱਲਾ ਗ੍ਰੀਨ ਲੈਂਡ ਕਾਲੋਨੀ (Mohalla Green Land Colony) ‘ਚ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ 7 ਮਹੀਨੇ ਪਹਿਲਾਂ ਅਪ੍ਰੈਲ ‘ਚ ਵਿਆਹ ਕਰਵਾ ਕੇ ਸਹੁਰੇ ਘਰ ਆਈ ਨਵ-ਵਿਆਹੁਤਾ ਦੀ ਭੇਤਭਰੀ ਹਾਲਤ ‘ਚ ਮੌਤ ਹੋ ਗਈ। ਇਲਾਕੇ ‘ਚ ਸਥਿਤੀ ਉਸ ਸਮੇਂ ਗੰਭੀਰ ਬਣ ਗਈ ਜਦੋਂ ਮੁਹੱਲਾ ਗ੍ਰੀਨ ਲੈਂਡ ਕਾਲੋਨੀ ‘ਚ ਪਹੁੰਚੇ ਮ੍ਰਿਤਕਾ ਦੇ ਮਾਮੇ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰੇ ਪਰਿਵਾਰ ‘ਤੇ ਨਵ-ਵਿਆਹੁਤਾ ਦਾ ਗਲਾ ਘੁੱਟ ਕੇ ਹੱਤਿਆ ਕਰਨ ਦੇ ਸਿੱਧੇ ਦੋਸ਼ ਲਾਏ। ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੇ ਸਰੀਰ ਦੇ ਕਈ ਹਿੱਸਿਆਂ ‘ਤੇ ਸੱਟਾਂ ਦੇ ਨਿਸ਼ਾਨ ਸਨ। ਮ੍ਰਿਤਕ ਨਵ-ਵਿਆਹੁਤਾ ਦੀ ਲਾਸ਼, ਜਿਸ ਦੀ ਪਤਨੀ ਕੋਮਲ ਅਮਰਜੀਤ ਵਾਸੀ ਗਰੀਨ ਲੈਂਡ ਕਲੋਨੀ, ਹਦੀਆਬਾਦ, ਫਗਵਾੜਾ ਵਜੋਂ ਹੋਈ ਹੈ, ਨੂੰ ਥਾਣਾ ਸਤਨਾਮਪੁਰਾ ਦੀ ਪੁਲਿਸ ਨੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ‘ਚ ਭੇਜ ਦਿੱਤਾ ਹੈ।

ਮਾਮਲੇ ਸਬੰਧੀ ਮ੍ਰਿਤਕਾ ਕੋਮਲ ਦੀ ਮਾਂ ਸਰਬਜੀਤ ਕੌਰ ਨੇ ਦੱਸਿਆ ਕਿ ਉਸ ਦੀ ਧੀ ਕੋਮਲ ਦਾ ਵਿਆਹ 12 ਅਪ੍ਰੈਲ ਨੂੰ ਅਮਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਗ੍ਰੀਨ ਲੈਂਡ ਕਾਲੋਨੀ ਨਾਲ ਹੋਇਆ ਸੀ। ਉਸ ਨੇ ਸਹੁਰੇ ਪਰਿਵਾਰ ’ਤੇ ਪੈਸੇ ਨੂੰ ਲੈ ਕੇ ਉਸ ਦੀ ਧੀ ਨੂੰ ਤੰਗ ਕਰਨ ਦਾ ਦੋਸ਼ ਲਾਇਆ। ਸਰਬਜੀਤ ਕੌਰ ਨੇ ਕਿਹਾ ਕਿ ਉਸ ਦਾ ਸਹੁਰਾ ਪਰਿਵਾਰ ਕੋਮਲ ਨੂੰ ਫੋਨ ’ਤੇ ਪੇਕੇ ਗੱਲ ਵੀ ਨਹੀਂ ਕਰਵਾਉਂਦਾ ਸੀ ਅਤੇ ਨਾ ਹੀ ਉਸ ਨੂੰ ਆਪਣਾ ਮੋਬਾਈਲ ਲੈਣ ਦੀ ਖੁੱਲ੍ਹ ਸੀ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਪਤੀ ਅਮਰਜੀਤ ਸਿੰਘ, ਸੱਸ ਰਵਿੰਦਰ ਕੌਰ ਅਤੇ ਸਹੁਰੇ ਬਲਜੀਤ ਸਿੰਘ ’ਤੇ ਕਤਲ ਕਰਨ ਦਾ ਗੰਭੀਰ ਦੋਸ਼ ਲਾਇਆ ਹੈ। ਇਸ ਦੌਰਾਨ ਦੂਜੀ ਧਿਰ ਵੱਲੋਂ ਉਨ੍ਹਾਂ ’ਤੇ ਲਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਝੂਠ ਅਤੇ ਗਲਤ ਕਰਾਰ ਦਿੱਤਾ ਹੈ ਅਤੇ ਖੁਦ ਨੂੰ ਬੇਕਸੂਰ ਦੱਸਿਆ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਫਗਵਾੜਾ ਦੇ ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦੇ ਆਧਾਰ ’ਤੇ ਉਸਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਪੁਲਸ ਪੂਰੇ ਮਾਮਲੇ ਦੀ ਹਰ ਪੱਖੋ ਜਾਂਚ ਕਰ ਰਹੀ ਹੈ। ਐੱਸ. ਪੀ. ਗਿੱਲ ਨੇ ਦੱਸਿਆ ਕਿ ਹੁਣ ਤੱਕ ਦੀ ਪੁਲਿਸ ਜਾਂਚ ਅਤੇ ਮ੍ਰਿਤਕ ਦੇ ਪੇਕੇ ਪਰਿਵਾਰ ਵੱਲੋਂ ਲਾਏ ਜਾ ਰਹੇ ਦੋਸ਼ਾਂ ਅਨੁਸਾਰ ਇਹ ਮਾਮਲਾ ਕਤਲ ਦਾ ਜਾਪਦਾ ਹੈ। ਹਾਲਾਂਕਿ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments