Homeਸੰਸਾਰਬੱਸ ਹਾਦਸੇ ਦੀ ਕਵਰੇਜ ਕਰ ਰਿਹਾ ਨਿਊਜ਼ ਹੈਲੀਕਾਪਟਰ ਕਰੈਸ਼, 3 ਮੌਤਾਂ

ਬੱਸ ਹਾਦਸੇ ਦੀ ਕਵਰੇਜ ਕਰ ਰਿਹਾ ਨਿਊਜ਼ ਹੈਲੀਕਾਪਟਰ ਕਰੈਸ਼, 3 ਮੌਤਾਂ

ਲਾਸ ਏਂਜਲਸ: ਅਮਰੀਕਾ ਦੇ ਲਾਸ ਏਂਜਲਸ ਵਿੱਚ ਬੀਤੀ ਸ਼ਾਮ ਇੱਕ ਨਿਊਜ਼ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਚੈਟਸਵਰਥ ਇਲਾਕੇ ਵਿੱਚ ਉਸ ਥਾਂ ਦੇ ਨੇੜੇ ਵਾਪਰਿਆ, ਜਿੱਥੇ ਇਸ ਤੋਂ ਕੁਝ ਸਮਾਂ ਪਹਿਲਾਂ ਇੱਕ ਗੰਭੀਰ ਬੱਸ ਹਾਦਸਾ ਹੋਇਆ ਸੀ।

ਜਾਣਕਾਰੀ ਮੁਤਾਬਕ ਹੈਲੀਕਾਪਟਰ ਬੱਸ ਹਾਦਸੇ ਦੀ ਕਵਰੇਜ ਕਰ ਰਿਹਾ ਸੀ। ਬੀਤੀ ਸ਼ਾਮ 7 ਵਜੇ ਹੈਲੀਕਾਪਟਰ ਇੱਕ ਵਪਾਰਕ ਇਮਾਰਤ ਨੇੜੇ ਡਿੱਗਿਆ ਅਤੇ ਇਸ ਤੋਂ ਬਾਅਦ ਅੱਗ ਲੱਗ ਗਈ। ਲਾਸ ਏਂਜਲਸ ਫਾਇਰ ਡਿਪਾਰਟਮੈਂਟ ਮੁਤਾਬਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ ਹੈ, ਜਦਕਿ ਇੱਕ ਵਿਅਕਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਫਾਇਰ ਵਿਭਾਗ ਦੇ ਬੁਲਾਰੇ ਕੈਪਟਨ ਬ੍ਰੈਂਡਨ ਸਿਲਵਰਮੈਨ ਨੇ ਦੱਸਿਆ ਕਿ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਹਾਦਸੇ ਦੇ ਸਮੇਂ ਹੈਲੀਕਾਪਟਰ ਵਿੱਚ ਕੁੱਲ ਕਿੰਨੇ ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ਵਿੱਚ ਫਾਇਰਫਾਈਟਰ ਪਹੁੰਚੇ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਹਾਦਸੇ ਵਾਲੀ ਥਾਂ ਤੋਂ ਕਰੀਬ ਡੇਢ ਮੀਲ ਦੂਰ ਕੁਝ ਸਮਾਂ ਪਹਿਲਾਂ ਇੱਕ SUV ਦੀ ਸਿਟੀ ਬੱਸ ਨਾਲ ਟੱਕਰ ਹੋਈ ਸੀ। ਉਸ ਹਾਦਸੇ ਵਿੱਚ ਵੀ ਘੱਟੋ-ਘੱਟ 2 ਲੋਕਾਂ ਦੀ ਮੌਤ ਅਤੇ 6 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ।

ਹੈਲੀਕਾਪਟਰ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ (NTSB) ਅਤੇ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments