Home ਦੇਸ਼ ਐਨ.ਆਈ.ਏ.  ਨੇ ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ ’ਚ ਇੱਕੋ ਸਮੇਂ ਵੱਡੇ ਪੈਮਾਨੇ ‘ਤੇ...

ਐਨ.ਆਈ.ਏ.  ਨੇ ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ ’ਚ ਇੱਕੋ ਸਮੇਂ ਵੱਡੇ ਪੈਮਾਨੇ ‘ਤੇ ਮਾਰਿਆ ਛਾਪਾ

0

ਸ਼੍ਰੀਨਗਰ : ਕਸ਼ਮੀਰ ਘਾਟੀ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਮਵਾਰ ਨੂੰ ਅੱਤਵਾਦ ਨਾਲ ਜੁੜੇ ਫਾਇਨੈਂਸਿੰਗ ਅਤੇ ਸਪੋਰਟ ਨੈੱਟਵਰਕ ਦੀ ਜਾਂਚ ਦੇ ਤਹਿਤ ਸ਼੍ਰੀਨਗਰ, ਸੋਪੋਰ ਅਤੇ ਬਾਂਦੀਪੋਰਾ ਵਿੱਚ ਵੱਡੇ ਪੈਮਾਨੇ ‘ਤੇ ਛਾਪੇ ਮਾਰੇ ਗਏ ਹਨ। ਅਧਿਕਾਰੀਆਂ ਅਨੁਸਾਰ, ਤਲਾਸ਼ੀ ਮੁਹਿੰਮ ਵਿੱਚ ਸਥਾਨਕ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਦੀ ਮਦਦ ਲਈ ਗਈ ਅਤੇ ਸ਼ੱਕੀ ਲੋਕਾਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਥਾਵਾਂ ਦੀ ਜਾਂਚ ਕੀਤੀ ਗਈ। ਇਹ ਕਾਰਵਾਈ ਘਾਟੀ ਵਿੱਚ ਸਰਗਰਮ ਟੈਰਰ ਫਾਇਨੈਂਸਿੰਗ ਨੈੱਟਵਰਕ ਨੂੰ ਨਿਸ਼ਾਨਾ ਬਣਾਉਣ ਦੇ ਲਈ ਕੀਤੀ ਜਾ ਰਹੀ ਹੈ।

ਇੱਕ ਅਧਿਕਾਰੀ ਨੇ ਕਿਹਾ ਕਿ ਐਨ.ਆਈ.ਏ. ਟੀਮਾਂ ਨੇ ਸਥਾਨਕ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਮਦਦ ਨਾਲ ਇੱਕੋ ਸਮੇਂ ਸ਼ੱਕੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਸਥਾਨਾਂ ਦੀ ਤਲਾਸ਼ੀ ਲਈ। ਅਧਿਕਾਰੀ ਨੇ ਕਿਹਾ ਕਿ ਇਹ ਛਾਪੇ ਘਾਟੀ ਵਿੱਚ ਕੰਮ ਕਰ ਰਹੇ ਅੱਤਵਾਦੀ ਫੰਡਿੰਗ ਅਤੇ ਸਹਾਇਤਾ ਨੈਟਵਰਕ ਦੇ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਦਾ ਹਿੱਸਾ ਹਨ।

NO COMMENTS

LEAVE A REPLY

Please enter your comment!
Please enter your name here

Exit mobile version