Homeਦੇਸ਼NIA ਨੇ ਸ਼ੇਖ ਅਬਦੁਲ ਰਸ਼ੀਦ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ...

NIA ਨੇ ਸ਼ੇਖ ਅਬਦੁਲ ਰਸ਼ੀਦ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਦਿੱਤੀ ਸਹਿਮਤੀ

ਨਵੀਂ ਦਿੱਲੀ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (The National Investigation Agency),(ਐੱਨ.ਆਈ.ਏ.) ਨੇ ਜੇਲ੍ਹ ‘ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਸ਼ੀਦ ਨੂੰ 25 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੱਜ ਸਹਿਮਤੀ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਭਲਕੇ ਇਸ ‘ਤੇ ਫ਼ੈਸਲਾ ਸੁਣਾਉਣਗੇ। ਬਾਰਾਮੂਲਾ ਤੋਂ ਆਜ਼ਾਦ ਸੰਸਦ ਮੈਂਬਰ ਰਾਸ਼ਿਦ ਨੂੰ ਜੰਮੂ-ਕਸ਼ਮੀਰ ‘ਚ ਅੱਤਵਾਦ ਫੰਡਿੰਗ ਮਾਮਲੇ ‘ਚ 2017 ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਨ੍ਹਾਂ ਨੇ ਸਹੁੰ ਚੁੱਕਣ ਅਤੇ ਆਪਣੀ ਸੰਸਦੀ ਜ਼ਿੰਮੇਵਾਰੀ ਨਿਭਾਉਣ ਲਈ ਅੰਤਰਿਮ ਜ਼ਮਾਨਤ ਦੀ ਬੇਨਤੀ ਕਰਦਿਆਂ ਅਦਾਲਤ ਦਾ ਰੁਖ ਕੀਤਾ ਸੀ। ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ 22 ਜੂਨ ਨੂੰ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ ਅਤੇ ਐਨ.ਆਈ.ਏ. ਤੋਂ ਜਵਾਬ ਮੰਗਿਆ ਸੀ।ਐਨ.ਆਈ.ਏ. ਦੇ ਵਕੀਲ ਨੇ ਅੱਜ ਕਿਹਾ ਕਿ ਰਾਸ਼ਿਦ ਨੂੰ ਕੁਝ ਸ਼ਰਤਾਂ ਜਿਵੇਂ ਕਿ ਮੀਡੀਆ ਨਾਲ ਗੱਲ ਨਾ ਕਰਨ ਦੇ ਨਾਲ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਿਦ ਨੂੰ ਇੱਕ ਦਿਨ ਦੇ ਅੰਦਰ ਸਾਰੀਆਂ ਰਸਮਾਂ ਪੂਰੀਆਂ ਕਰਨੀਆਂ ਹੋਣਗੀਆਂ। ਰਾਸ਼ਿਦ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਹਨ।

ਐਨ.ਆਈ.ਏ. ਨੇ ਰਾਸ਼ਿਦ ‘ਤੇ ਅੱਤਵਾਦ ਦੇ ਵਿੱਤ ਪੋਸ਼ਣ ਵਿਚ ਕਥਿਤ ਸ਼ਮੂਲੀਅਤ ਲਈ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਦੋਸ਼ ਲਗਾਉਣ ਤੋਂ ਬਾਅਦ 2019 ਤੋਂ ਹੀ ਜੇਲ੍ਹ ਵਿਚ ਹਨ। ਸਾਬਕਾ ਵਿਧਾਇਕ ਦਾ ਨਾਂ ਕਸ਼ਮੀਰੀ ਕਾਰੋਬਾਰੀ ਜ਼ਹੂਰ ਵਟਾਲੀ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਸੀ।ਐਨ.ਆਈ.ਏ. ਨੇ ਕਸ਼ਮੀਰ ਘਾਟੀ ‘ਚ ਅੱਤਵਾਦੀ ਸਮੂਹਾਂ ਅਤੇ ਵੱਖਵਾਦੀਆਂ ਨੂੰ ਫੰਡ ਦੇਣ ਦੇ ਦੋਸ਼ ‘ਚ ਵਟਾਲੀ ਨੂੰ ਗ੍ਰਿਫ਼ਤਾਰ ਕੀਤਾ ਸੀ। ਐਨ.ਆਈ.ਏ. ਨੇ ਕਸ਼ਮੀਰੀ ਵੱਖਵਾਦੀ ਆਗੂ ਯਾਸੀਨ ਮਲਿਕ, ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫ਼ਿਜ਼ ਸਈਦ ਅਤੇ ਹਿਜ਼ਬੁਲ ਮੁਜਾਹਿਦੀਨ ਦੇ ਮੁਖੀ ਸਈਦ ਸਲਾਹੁਦੀਨ ਸਮੇਤ ਕਈ ਲੋਕਾਂ ਖ਼ਿਲਾਫ਼ ਕੇਸ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਮਲਿਕ ਨੂੰ ਹੇਠਲੀ ਅਦਾਲਤ ਨੇ ਦੋਸ਼ ਕਬੂਲ ਕਰਨ ਤੋਂ ਬਾਅਦ 2022 ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments