HomeBusinessਦੇਸ਼ 'ਚ ਖੰਡ ਦੀ ਕਮੀ ਨਹੀਂ, ਜਲਦ ਘਟ ਸਕਦੀਆਂ ਕੀਮਤਾਂ: ਇਸਮਾ

ਦੇਸ਼ ‘ਚ ਖੰਡ ਦੀ ਕਮੀ ਨਹੀਂ, ਜਲਦ ਘਟ ਸਕਦੀਆਂ ਕੀਮਤਾਂ: ਇਸਮਾ

ਨਵੀਂ ਦਿੱਲੀ: ਦੇਸ਼ ਭਰ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਖੰਡ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੇ ਵਿਚਕਾਰ ਇੰਡੀਅਨ ਸ਼ੂਗਰ ਐਂਡ ਬਾਇਓ-ਐਨਰਜੀ ਮੈਨੂਫੈਕਚਰਰਜ਼ ਐਸੋਸੀਏਸ਼ਨ (ਇਸਮਾ) ਨੇ ਸਥਿਤੀ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ। ਉਦਯੋਗ ਸੰਸਥਾ ਦਾ ਕਹਿਣਾ ਹੈ ਕਿ ਦੇਸ਼ ਵਿੱਚ ਖੰਡ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪ੍ਰਚੂਨ ਬਾਜ਼ਾਰ ਵਿੱਚ ਕੀਮਤਾਂ ਵਿੱਚ ਕਮੀ ਆਉਣ ਦੀ ਉਮੀਦ ਹੈ।

ਪਿਛਲੇ ਮਹੀਨੇ ਖੰਡ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਗਿਆ। ਜਾਣਕਾਰੀ ਮੁਤਾਬਕ ਖੰਡ ਦੀ ਪ੍ਰਚੂਨ ਕੀਮਤ 20 ਫੀਸਦੀ ਤੋਂ ਵੱਧ ਵਧ ਕੇ ਲਗਭਗ 56 ਰੁਪਏ ਤੋਂ 60 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ। ਕੀਮਤਾਂ ਵਿੱਚ ਇਸ ਵਾਧੇ ਕਾਰਨ ਆਮ ਖਪਤਕਾਰਾਂ ’ਤੇ ਵਾਧੂ ਬੋਝ ਪਿਆ ਹੈ ਅਤੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਘਰੇਲੂ ਬਜਟ ’ਤੇ ਵੀ ਇਸ ਦਾ ਅਸਰ ਪੈਣ ਦੀ ਚਿੰਤਾ ਪ੍ਰਗਟ ਕੀਤੀ ਜਾ ਰਹੀ ਸੀ।

ਇਸਮਾ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਵਿੱਚ ਘਰੇਲੂ ਖਪਤ ਲਈ ਲੋੜੀਂਦਾ ਖੰਡ ਦਾ ਸਟਾਕ ਮੌਜੂਦ ਹੈ। ਉਦਯੋਗ ਸੰਸਥਾ ਮੁਤਾਬਕ ਆਉਣ ਵਾਲੇ ਤਿਉਹਾਰੀ ਸੀਜ਼ਨ ਦੌਰਾਨ ਮੰਗ ਨੂੰ ਪੂਰਾ ਕਰਨ ਲਈ ਵੀ ਕਾਫ਼ੀ ਸਟਾਕ ਉਪਲਬਧ ਹੈ। ਇਸ ਲਈ ਖੰਡ ਦੀ ਘਾਟ ਕਾਰਨ ਕੀਮਤਾਂ ਵਿੱਚ ਲੰਬੇ ਸਮੇਂ ਤੱਕ ਵਾਧਾ ਰਹਿਣ ਦੀ ਸੰਭਾਵਨਾ ਨਹੀਂ ਹੈ।

ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਕੇਂਦਰ ਸਰਕਾਰ ਵੱਲੋਂ ਵੀ ਕਦਮ ਚੁੱਕੇ ਗਏ ਹਨ। ਸਰਕਾਰ ਨੇ ਘਰੇਲੂ ਬਾਜ਼ਾਰ ਵਿੱਚ ਸਪਲਾਈ ਵਧਾਉਣ ਅਤੇ ਕੀਮਤਾਂ ਨੂੰ ਸਥਿਰ ਕਰਨ ਲਈ 10 ਲੱਖ ਟਨ ਖੰਡ ਦੀ ਡਿਊਟੀ-ਫ੍ਰੀ ਦਰਾਮਦ ਨੂੰ ਮਨਜ਼ੂਰੀ ਦਿੱਤੀ ਸੀ। ਇਸ ਫੈਸਲੇ ਦਾ ਉਦੇਸ਼ ਬਾਜ਼ਾਰ ਵਿੱਚ ਖੰਡ ਦੀ ਉਪਲਬਧਤਾ ਵਧਾਉਣਾ ਅਤੇ ਖਪਤਕਾਰਾਂ ਨੂੰ ਕੀਮਤਾਂ ਵਿੱਚ ਰਾਹਤ ਦੇਣਾ ਹੈ।

ਇਸਮਾ ਮੁਤਾਬਕ ਦਰਾਮਦ ਅਤੇ ਘਰੇਲੂ ਸਟਾਕ ਦੇ ਕਾਰਨ ਆਉਣ ਵਾਲੇ ਸਮੇਂ ਵਿੱਚ ਸਪਲਾਈ ਦੀ ਸਥਿਤੀ ਹੋਰ ਬਿਹਤਰ ਹੋ ਸਕਦੀ ਹੈ। ਜਿਵੇਂ-ਜਿਵੇਂ ਬਾਜ਼ਾਰ ਵਿੱਚ ਖੰਡ ਦੀ ਉਪਲਬਧਤਾ ਵਧੇਗੀ, ਕੀਮਤਾਂ ’ਤੇ ਵੀ ਦਬਾਅ ਘਟਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments