HomePunjabਹੁਣ ਮੋਹਾਲੀ 'ਚ ਕੈਮਰਿਆਂ ਦੀ ਮਦਦ ਨਾਲ ਕੱਟੇ ਜਾਣਗੇ ਚਲਾਨ

ਹੁਣ ਮੋਹਾਲੀ ‘ਚ ਕੈਮਰਿਆਂ ਦੀ ਮਦਦ ਨਾਲ ਕੱਟੇ ਜਾਣਗੇ ਚਲਾਨ

ਚੰਡੀਗੜ੍ਹ : ਹੁਣ ਮੋਹਾਲੀ ਵਿੱਚ ਕੈਮਰਿਆਂ ਦੀ ਮਦਦ ਨਾਲ ਚਲਾਨ ਕੱਟੇ ਜਾਣਗੇ। ਇਸ ਦੇ ਲਈ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਕੈਮਰੇ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਵਿਸ਼ੇਸ਼ ਡੀਜੀਪੀ ਸ਼ਰਦ ਸੱਤਿਆ ਚੌਹਾਨ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਕੈਮਰਿਆਂ ਰਾਹੀਂ ਪੂਰੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ‘ਤੇ ਨਜ਼ਰ ਰੱਖੀ ਜਾਵੇਗੀ। ਜਦੋਂ ਇਹ ਕੈਮਰੇ ਕੰਮ ਕਰਨਾ ਸ਼ੁਰੂ ਕਰਨਗੇ ਤਾਂ ਚੰਡੀਗੜ੍ਹ ਦੀ ਤਰਜ਼ ‘ਤੇ ਮੋਹਾਲੀ ‘ਚ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਆਨਲਾਈਨ ਚਲਾਨ ਕੱਟ ਕੇ ਸਿੱਧੇ ਘਰ ਭੇਜ ਦਿੱਤਾ ਜਾਵੇਗਾ।

ਸੜਕਾਂ ’ਤੇ ਕੈਮਰੇ ਲਾਉਣ ਦਾ ਪ੍ਰਾਜੈਕਟ ਪੰਜ ਮਹੀਨੇ ਪਹਿਲਾਂ ਮਨਜ਼ੂਰ ਹੋਇਆ ਸੀ। ਪਰ ਲੋਕ ਸਭਾ ਚੋਣਾਂ ਦੇ ਜ਼ਾਬਤੇ ਕਾਰਨ ਇਸ ਨੂੰ ਸ਼ੁਰੂ ਨਹੀਂ ਕੀਤਾ ਜਾ ਸਕਿਆ। ਮੋਹਾਲੀ ਨਗਰ ਨਿਗਮ ਅਤੇ ਗਰੇਟਰ ਮੋਹਾਲੀ ਵਿਕਾਸ ਅਥਾਰਟੀ ਤੋਂ ਮਨਜ਼ੂਰੀ ਮਿਲਣ ਮਗਰੋਂ ਇਸ ’ਤੇ ਕੰਮ ਸ਼ੁਰੂ ਹੋ ਗਿਆ ਹੈ। ਇਹ ਪ੍ਰੋਜੈਕਟ ਫਰਵਰੀ ਵਿੱਚ ਅਲਾਟ ਕੀਤਾ ਗਿਆ ਸੀ। ਮੋਹਾਲੀ ਵਿੱਚ ਕੈਮਰੇ ਲਾਉਣ ਦਾ ਕੰਮ ਦਿੱਲੀ ਦੀ ਇੱਕ ਪ੍ਰਾਈਵੇਟ ਕੰਪਨੀ ਕਰ ਰਹੀ ਹੈ।

ਇਸ ਤੋਂ ਪਹਿਲਾਂ ਮੋਹਾਲੀ ਵਿੱਚ ਚਾਰ ਵਾਰ ਅਜਿਹੇ ਕੈਮਰੇ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੰਜਵੀਂ ਕੋਸ਼ਿਸ਼ ਵਿੱਚ ਇਹ ਟੈਂਡਰ ਮਨਜ਼ੂਰ ਹੋ ਗਿਆ। ਪਹਿਲਾਂ ਇਹ ਟੈਂਡਰ ਤਕਨੀਕੀ ਬੋਲੀ ਜਾਂ ਵਿੱਤੀ ਬੋਲੀ ਕਾਰਨ ਰੱਦ ਕਰਨੇ ਪੈਂਦੇ ਸਨ। ਮੋਹਾਲੀ ਵਿੱਚ ਇਹ ਕੈਮਰੇ ਲਾਉਣ ਲਈ 17.70 ਕਰੋੜ ਰੁਪਏ ਦਾ ਇਹ ਪ੍ਰਾਜੈਕਟ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਇਸ ਪ੍ਰਾਜੈਕਟ ਨੂੰ ਲੈਣ ਦੀ ਕੋਸ਼ਿਸ਼ ਕਰ ਰਹੀ ਕੰਪਨੀ ਨੇ 25.46 ਕਰੋੜ ਰੁਪਏ ਦੀ ਤਜਵੀਜ਼ ਰੱਖੀ ਸੀ ਪਰ ਇਸ ‘ਤੇ ਕੋਈ ਸਮਝੌਤਾ ਨਹੀਂ ਹੋ ਸਕਿਆ। ਇਸ ਕਾਰਨ ਇਸ ਨੂੰ ਰੱਦ ਕਰਨਾ ਪਿਆ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments