HomePunjabਹੁਣ ਵੀਕੈਂਡ 'ਤੇ ਵੀ ਖੁੱਲ੍ਹਣਗੇ ਸਿੱਖਿਆ ਵਿਭਾਗ ਦੇ ਦਫ਼ਤਰ

ਹੁਣ ਵੀਕੈਂਡ ‘ਤੇ ਵੀ ਖੁੱਲ੍ਹਣਗੇ ਸਿੱਖਿਆ ਵਿਭਾਗ ਦੇ ਦਫ਼ਤਰ

ਚੰਡੀਗੜ੍ਹ: ਸਿੱਖਿਆ ਵਿਭਾਗ ਨੇ ਕੰਮਕਾਜੀ ਦਿਨਾਂ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਹੋਣ ਵਾਲੇ ਸਟੇਟ ਟੀਚਰ ਐਵਾਰਡ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਸਿੱਖਿਆ ਵਿਭਾਗ ਦੇ ਦਫ਼ਤਰ ਆਮ ਦਿਨਾਂ ਵਾਂਗ 2 ਅਤੇ 3 ਸਤੰਬਰ ਯਾਨੀ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲ੍ਹਣਗੇ। ਸ਼ਨੀਵਾਰ ਅਤੇ ਐਤਵਾਰ ਨੂੰ ਸਰਕਾਰੀ ਅਤੇ ਜ਼ਿਆਦਾਤਰ ਪ੍ਰਾਈਵੇਟ ਦਫਤਰਾਂ ਵਿੱਚ ਛੁੱਟੀ ਹੁੰਦੀ ਹੈ ਪਰ ਇਸ ਵਾਰ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਆਉਣਾ ਪਵੇਗਾ।

ਇਨ੍ਹਾਂ ‘ਚ ਸ਼ਾਮਲ ਹਨ
ਡਾਇਰੈਕਟਰ, ਜਨਰਲ ਸਕੂਲ ਸਿੱਖਿਆ, ਪੰਜਾਬ ਮੋਹਾਲੀ
ਡਾਇਰੈਕਟਰ, ਸਿੱਖਿਆ ਵਿਭਾਗ (ਸੈ. ਸਿ.) ਪੰਜਾਬ ਮੋਹਾਲੀ
ਡਾਇਰੈਕਟਰ, ਸਿੱਖਿਆ ਵਿਭਾਗ (ਏ. ਸਿ.), ਪੰਜਾਬ ਮੋਹਾਲੀ
ਡਾਇਰੈਕਟਰ, SCART, ਪੰਜਾਬ ਮੋਹਾਲੀ

ਦੱਸ ਦੇਈਏ ਕਿ ਇਸ ਵਾਰ ਅਧਿਆਪਕ ਦਿਵਸ ਮੌਕੇ ਭਾਰਤ ਸਰਕਾਰ ਦੇਸ਼ ਭਰ ਦੇ 50 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਜਾ ਰਹੀ ਹੈ। 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਅਜਿਹੇ ਅਧਿਆਪਕ ਜਿਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੇ ਕਈ ਵਿਦਿਆਰਥੀਆਂ ਦਾ ਭਵਿੱਖ ਬਦਲ ਦਿੱਤਾ ਹੈ। ਇਸ ਵਾਰ ਭਾਰਤ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਨੈਸ਼ਨਲ ਐਵਾਰਡ ਲਈ ਲੁਧਿਆਣਾ ਦੇ ਇਕ ਅਧਿਆਪਕ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਨੂੰ ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments