HomePunjabਹੁਣ ਨਸ਼ੇ ਸਮੇਤ ਫੜੇ ਜਾਣ 'ਤੇ ਨਹੀਂ ਹੋਵੇਗੀ ਜੇਲ੍ਹ

ਹੁਣ ਨਸ਼ੇ ਸਮੇਤ ਫੜੇ ਜਾਣ ‘ਤੇ ਨਹੀਂ ਹੋਵੇਗੀ ਜੇਲ੍ਹ

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਤੋਂ ਮੁਕਤ ਕਰਨ ਲਈ ਨੀਤੀ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਪਰਾਧ ਮੁਕਤ ਕਰਨ ਦਾ ਮਤਲਬ ਇਹ ਨਹੀਂ ਕਿ ਨਸ਼ੇ ਕਾਨੂੰਨੀ ਬਣ ਜਾਣਗੇ, ਉਹ ਗੈਰ-ਕਾਨੂੰਨੀ ਅਤੇ ਮਨਾਹੀ ਦੇ ਅਧੀਨ ਰਹਿਣਗੇ।

ਇਸ ਨੀਤੀ ਦਾ ਉਦੇਸ਼ ਨਸ਼ੇ ਦੇ ਆਦੀ ਜਾਂ ਨਸ਼ੇ ਦੀ ਵਰਤੋਂ ਕਰਨ ਵਾਲੇ ਮਰੀਜਾਂ – ਜੋ ਕਿ ਥੋੜੀ ਮਾਤਰਾ ਵਿੱਚ ਵੀ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣਗੇ – ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਏ ਉਨ੍ਹਾਂ ਦਾ ਇਲਾਜ ਕਰਕੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨਾਲ ਪੁਲਿਸ ਵੱਲੋਂ ਸਖ਼ਤੀ ਨਾਲ ਨਿਪਟਿਆ ਜਾਵੇਗਾ। ਸਿਹਤ ਮੰਤਰੀ ਇੱਥੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨਾਲ ਪੰਜਾਬ ਵਿੱਚ ਮਾਨਸਿਕ ਸਿਹਤ ਮੁੱਦਿਆਂ ਅਤੇ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਏਮਜ਼ ਦਿੱਲੀ ਦੇ ਪ੍ਰੋ. ਡਾ: ਅਤੁਲ ਅੰਬੇਕਰ ਅਤੇ ਪੀ.ਜੀ.ਆਈ. ਵਿੱਚ ਮਨੋਵਿਗਿਆਨ ਦੇ ਪ੍ਰੋਫੈਸਰ ਅਤੇ ਮੁਖੀ ਡਾ: ਦੇਬਾਸ਼ੀਸ਼ ਬਾਸੂ ਸਮੇਤ ਨਾਮਵਰ ਬੁਲਾਰਿਆਂ ਨੇ ਭਾਗ ਲਿਆ।

ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੀਤੀ ਬਣਾਈ ਜਾ ਰਹੀ ਹੈ, ਜਿਸ ਅਨੁਸਾਰ ਸਥਿਤੀ ਨਾਲ ਨਜਿੱਠਣ ਲਈ ਪਹਿਲ ਦੇ ਆਧਾਰ ‘ਤੇ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਵਰਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਯੁਵਾ ਮਾਮਲੇ ਅਤੇ ਸਿੱਖਿਆ ਸਮੇਤ ਹੋਰ ਸਾਰੇ ਵਿਭਾਗਾਂ ਵਿਚਕਾਰ ਤਾਲਮੇਲ ਰਾਹੀਂ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਾਂ।”

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments